ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿੱਚ ਸੰਗਤ ਦੀ ਵਿਸ਼ੇਸ਼ ਇਕੱਤਰਤਾ, ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ਦੀ ਸੋਧ ਲਈ ਸਰਬਸੰਮਤੀ

28/05/2026 | Public Times Bureau | Panjab

ਫਗਵਾੜਾ ਵਿੱਚ ਬਾਬਾ ਬੁੱਢਾ ਸਾਹਿਬ ਗ੍ਰੰਥੀ ਸਭਾ ਸਰਕਲ ਦੀ ਅਗਵਾਈ ਹੇਠ ਅਤੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਪਾਤਸ਼ਾਹੀ ਛੇਵੀਂ ਦੇ ਮੈਨੇਜਰ ਨਰਿੰਦਰ ਸਿੰਘ ਦੇ ਸਹਿਯੋਗ ਨਾਲ ਇਕ ਮਹੱਤਵਪੂਰਨ ਧਾਰਮਿਕ ਇਕੱਤਰਤਾ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਇਲਾਕੇ ਦੇ ਸਮੂਹ ਗ੍ਰੰਥੀ ਸਿੰਘਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਇਕੱਤਰਤਾ ਦੌਰਾਨ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਐਕਟ 2026” ਵਿੱਚ ਸ਼ਾਮਲ ਕੁਝ ਇਤਰਾਜਯੋਗ ਮੱਦਾਂ ’ਤੇ ਚਿੰਤਾ ਜਤਾਈ ਗਈ ਅਤੇ ਉਨ੍ਹਾਂ ਨੂੰ ਹਟਾਉਣ ਦੀ ਮੰਗ ਉਭਾਰੀ ਗਈ। ਭਾਗੀਦਾਰਾਂ ਨੇ ਇਕ ਸੁਰ ਵਿੱਚ ਕਿਹਾ ਕਿ ਸਿੱਖ ਕੌਮ ਲਈ ਸਭ ਤੋਂ ਵੱਡਾ ਆਦਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਹੈ ਅਤੇ ਜੋ ਵੀ ਫੈਸਲਾ ਉਥੋਂ ਹੋਵੇਗਾ, ਉਹ ਸਭ ਨੂੰ ਸਰਬਸੰਮਤੀ ਨਾਲ ਮਨਜ਼ੂਰ ਹੋਵੇਗਾ।

ਗੁਰਦੁਆਰਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੀਟਿੰਗ ਗੁਰੂ ਘਰ ਦੀ ਮਰਿਆਦਾ ਅਤੇ ਸਤਿਕਾਰ ਨੂੰ ਧਿਆਨ ਵਿੱਚ ਰੱਖਦਿਆਂ ਆਯੋਜਿਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਐਕਟ ਵਿੱਚ ਮੌਜੂਦ ਇਤਰਾਜਯੋਗ ਧਾਰਾਵਾਂ ਨੂੰ ਹਟਾਇਆ ਜਾਵੇ, ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਅਤੇ ਸਤਿਕਾਰ ਅਡੋਲ ਰਹੇ।

Special gathering of sangat at gurdwara sukhchainana sahib unanimous vote for amendment of guru granth sahib respect act 2026


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App