ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਬਰਾਹਮ ਸਮਝੌਤੇ ਤਹਿਤ ਪਾਕਿਸਤਾਨ ਸਮੇਤ ਕਈ ਮੁਸਲਿਮ ਦੇਸ਼ਾਂ ਨੂੰ ਇਜ਼ਰਾਈਲ ਨਾਲ ਰਾਜਨੀਤਿਕ ਸਬੰਧ ਸਥਾਪਤ ਕਰਨ ਅਤੇ ਉਸ ਨੂੰ ਮਾਨਤਾ ਦੇਣ ਦੀ ਕੀਤੀ ਗਈ ਅਪੀਲ ਮਗਰੋਂ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਦੇ ਤੁਰੰਤ ਬਾਅਦ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ ਇੱਕ ਆਗੂ ਸੈਫੁੱਲ੍ਹਾ ਕਸੂਰੀ ਵੱਲੋਂ ਪਾਕਿਸਤਾਨ ਸਰਕਾਰ ਨੂੰ ਖੁੱਲ੍ਹੀ ਅਤੇ ਗੰਭੀਰ ਧਮਕੀ ਦਿੱਤੀ ਗਈ ਹੈ। ਇੱਕ ਜਨਤਕ ਰੈਲੀ ਦੌਰਾਨ ਦਿੱਤੇ ਭਾਸ਼ਣ ਵਿੱਚ ਉਸ ਨੇ ਕਿਹਾ ਕਿ ਜੇਕਰ ਪਾਕਿਸਤਾਨ ਵੱਲੋਂ ਇਜ਼ਰਾਈਲ ਨੂੰ ਇੱਕ ਰਾਸ਼ਟਰ ਵਜੋਂ ਮਾਨਤਾ ਦੇਣ ਦਾ ਕਦਮ ਚੁੱਕਿਆ ਗਿਆ ਤਾਂ ਇਸ ਦੇ ਗੰਭੀਰ ਨਤੀਜੇ ਹੋ ਸਕਦੇ ਹਨ। ਸੈਫੁੱਲ੍ਹਾ ਕਸੂਰੀ ਨੇ ਪਾਕਿਸਤਾਨ ਦੀ ਉੱਚ ਲੀਡਰਸ਼ਿਪ ਅਤੇ ਫੌਜੀ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਂਦਿਆਂ ਦਾਅਵਾ ਕੀਤਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਨੀਤੀ ਬਦਲਾਅ ਦੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।
ਉਸ ਨੇ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੇ ਫੈਸਲੇ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਉਸ ਦੇ ਭਾਸ਼ਣ ਵਿੱਚ ਫਲਸਤੀਨ ਸੰਘਰਸ਼, ਜਿਹਾਦ ਅਤੇ ਧਾਰਮਿਕ ਭਾਵਨਾਵਾਂ ਨਾਲ ਜੁੜੇ ਭੜਕਾਊ ਸ਼ਬਦਾਂ ਦੀ ਵਰਤੋਂ ਕੀਤੀ ਗਈ, ਜਿਸ ਨਾਲ ਮਾਹੌਲ ਹੋਰ ਤਣਾਅਪੂਰਨ ਬਣ ਗਿਆ। ਉਸ ਨੇ ਇਹ ਵੀ ਦਾਅਵਾ ਕੀਤਾ ਕਿ ਕੋਈ ਵੀ ਵੱਡੀ ਤਾਕਤ ਮੁਸਲਿਮ ਦੇਸ਼ਾਂ ਨੂੰ ਆਪਣੀ ਵਿਦੇਸ਼ ਨੀਤੀ ਬਦਲਣ ਲਈ ਮਜਬੂਰ ਨਹੀਂ ਕਰ ਸਕਦੀ। ਇਹ ਬਿਆਨ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਅਮਰੀਕਾ ਵੱਲੋਂ ਅਬਰਾਹਮ ਸਮਝੌਤੇ ਦੀ ਪ੍ਰਕਿਰਿਆ ਨੂੰ ਵਧਾਉਣ ਲਈ ਕੂਟਨੀਤਿਕ ਯਤਨਾਂ ਤੇਜ਼ ਕੀਤੇ ਜਾ ਰਹੇ ਹਨ। ਇਸ ਪੂਰੇ ਮਾਮਲੇ ਨੇ ਖੇਤਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਨਵੀਂ ਚਰਚਾ ਨੂੰ ਜਨਮ ਦਿੱਤਾ ਹੈ।
Controversy Erupts After Abraham Accords Offer Lashkar e taiba Issues Open Threat To Pakistan Government
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)