ਮੋਗਾ ਜ਼ਿਲ੍ਹੇ ਵਿੱਚ ਬੁੱਧਵਾਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਦੋਂ ਮੋਗਾ-ਲੁਧਿਆਣਾ ਰੋਡ ‘ਤੇ ਸਰਕਾਰੀ ਰੈਸਟ ਹਾਊਸ ਸਾਹਮਣੇ ਇੱਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਡਿਊਟੀ ‘ਤੇ ਤਾਇਨਾਤ ਦੋ ਪੁਲਿਸ ਕਰਮੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋਵੇਂ ਪੁਲਿਸ ਕਰਮੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਸਮਾਜ ਸੇਵਾ ਸੰਸਥਾ ਦੇ ਮੈਂਬਰਾਂ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਭੇਜਣ ਵਿੱਚ ਸਹਾਇਤਾ ਕੀਤੀ। ਇੱਕ ਜ਼ਖ਼ਮੀ ਪੁਲਿਸ ਕਰਮੀ ਨੂੰ ਮੁਸ਼ਕਲ ਹਾਲਾਤ ਵਿੱਚ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਡਾਕਟਰਾਂ ਅਨੁਸਾਰ ਜ਼ਖ਼ਮੀ ਪੁਲਿਸ ਕਰਮੀ ਜਗਸੀਰ ਸਿੰਘ, ਵਾਸੀ ਕੌਕਰੀ ਕਲਾ, ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਅਗਲੇ ਇਲਾਜ ਲਈ ਫਰੀਦਕੋਟ ਦੇ ਮੈਡੀਕਲ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਦੂਜੇ ਪੁਲਿਸ ਕਰਮੀ ਦੀ ਪਛਾਣ ਅਤੇ ਹਾਲਤ ਬਾਰੇ ਹਾਲੇ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਣਪਛਾਤੇ ਵਾਹਨ ਦੀ ਭਾਲ ਲਈ ਨੇੜਲੇ ਇਲਾਕਿਆਂ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਦੋਸ਼ੀ ਵਾਹਨ ਚਾਲਕ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Speeding Vehicle Hits Police Personnel On Moga ludhiana Road Two Seriously Injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)