ਹੀਰਾ ਬਾਗ ਇਲਾਕੇ ਵਿੱਚ ਵੀਰਵਾਰ ਦੇਰ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ, ਜਿੱਥੇ ਕਰੀਬ ਪੰਜ ਵਿਅਕਤੀਆਂ ਨੇ 29 ਸਾਲਾ ਨੌਜਵਾਨ ਅਭਿਸ਼ੇਕ ਉਰਫ਼ ਅਭੀ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਇਸ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।ਪੁਲਿਸ ਅਨੁਸਾਰ ਮਾਮਲੇ ਵਿੱਚ ਮੁੱਖ ਦੋਸ਼ੀ ਕੀਚੂ ਸਮੇਤ ਪੰਜ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ ਹੈ ਕਿ ਕੀਚੂ ਨਸ਼ਾ ਤਸਕਰੀ ਨਾਲ ਜੁੜਿਆ ਹੋਇਆ ਹੈ ਅਤੇ ਉਸ ਨੂੰ ਸ਼ੱਕ ਸੀ ਕਿ ਪੁਲਿਸ ਰੇਡ ਦੌਰਾਨ ਮਿਲੀ ਸੂਚਨਾ ਅਭੀ ਵੱਲੋਂ ਦਿੱਤੀ ਗਈ ਸੀ, ਜਿਸ ਕਾਰਨ ਉਸ ਨੇ ਰੰਜਿਸ਼ ਰੱਖੀ ਹੋਈ ਸੀ।
ਮ੍ਰਿਤਕ ਦੇ ਭਰਾ ਹਿਤੇਸ਼ ਦੇ ਬਿਆਨ ਅਨੁਸਾਰ ਅਭੀ ਰਾਤ ਕਰੀਬ 11 ਵਜੇ ਆਪਣੇ ਦੋਸਤ ਨਾਲ ਈ-ਰਿਕਸ਼ਾ ਵਿੱਚ ਪਿੰਡ ਚੌਰਾ ਵਾਪਸ ਆ ਰਿਹਾ ਸੀ। ਜਦੋਂ ਉਹ ਹੀਰਾ ਬਾਗ ਨੇੜੇ ਪਹੁੰਚੇ ਤਾਂ ਰਸਤੇ ਵਿੱਚ ਹਮਲਾਵਰਾਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਕਿਸੇ ਗੱਲ ਨੂੰ ਲੈ ਕੇ ਹੋਈ ਤਕਰਾਰ ਦੇਖਦੇ ਹੀ ਦੇਖਦੇ ਖੂਨੀ ਟਕਰਾਅ ਵਿੱਚ ਬਦਲ ਗਈ। ਦੋਸ਼ ਹੈ ਕਿ ਝਗੜੇ ਦੌਰਾਨ ਮੁੱਖ ਦੋਸ਼ੀ ਕੀਚੂ ਨੇ ਤੇਜ਼ਧਾਰ ਹਥਿਆਰ ਨਾਲ ਅਭੀ ’ਤੇ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਗੰਭੀਰ ਜ਼ਖ਼ਮੀ ਅਭੀ ਨੂੰ ਉਸ ਦੇ ਦੋਸਤ ਨੇ ਤੁਰੰਤ ਹਸਪਤਾਲ ਪਹੁੰਚਾਇਆ, ਪਰ ਵੱਧ ਖੂਨ ਵਹਿਣ ਕਾਰਨ ਉਸ ਦੀ ਜਾਨ ਨਹੀਂ ਬਚ ਸਕੀ।
ਪਰਿਵਾਰ ਨੇ ਇਸ ਕਤਲ ਪਿੱਛੇ ਪੁਰਾਣੀ ਰੰਜਿਸ਼ ਦਾ ਦੋਸ਼ ਲਗਾਇਆ ਹੈ। ਮ੍ਰਿਤਕ ਦੇ ਪਰਿਵਾਰ ਅਨੁਸਾਰ ਅਭੀ ਦਾ ਵਿਆਹ ਕਰੀਬ ਡੇਢ ਸਾਲ ਪਹਿਲਾਂ ਹੋਇਆ ਸੀ ਅਤੇ ਉਹ ਘਰ ਦੀਆਂ ਜ਼ਿੰਮੇਵਾਰੀਆਂ ਸੰਭਾਲ ਰਿਹਾ ਸੀ। ਪਰਿਵਾਰ ਨੇ ਦੱਸਿਆ ਕਿ ਅਭੀ ਕਦੇ ਕਿਸੇ ਵਿਵਾਦ ਵਿੱਚ ਸ਼ਾਮਲ ਨਹੀਂ ਸੀ ਅਤੇ ਉਸ ਦੀ ਮੌਤ ਨਾਲ ਪਰਿਵਾਰ ਬੇਹੱਦ ਟੁੱਟ ਗਿਆ ਹੈ। ਥਾਣਾ ਮੁਖੀ ਗੁਰਪ੍ਰੀਤ ਸਿੰਘ ਸਮਰਾਓ ਨੇ ਪੁਸ਼ਟੀ ਕੀਤੀ ਹੈ ਕਿ ਕੇਸ ਦਰਜ ਕਰਕੇ ਦੋਸ਼ੀਆਂ ਦੀ ਭਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Bloody Incident In Patiala s Hira Bagh Youth Murdered With Sharp Weapons
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)