ਡੀਸੀਡਬਲਯੂ ਪੁਲ ਨੇੜੇ ਨੀਲੇ ਰੰਗ ਦੇ ਡਰੱਮ ਵਿੱਚੋਂ ਮਿਲੀ ਨੌਜਵਾਨ ਕੁੜੀ ਦੀ ਲਾਸ਼ ਦੇ ਸੰਵੇਦਨਸ਼ੀਲ ਮਾਮਲੇ ਨੂੰ ਪਟਿਆਲਾ ਪੁਲਿਸ ਨੇ ਸੁਲਝਾਉਂਦੇ ਹੋਏ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਪ੍ਰੇਮ ਸੰਬੰਧਾਂ ਵਿੱਚ ਚੱਲ ਰਹੇ ਵਿਵਾਦ ਅਤੇ ਵਿਆਹ ਲਈ ਬਣ ਰਹੇ ਦਬਾਅ ਕਾਰਨ ਇਹ ਕਤਲ ਕੀਤਾ ਗਿਆ ਸੀ। ਪੁਲਿਸ ਅਨੁਸਾਰ 26 ਮਈ ਦੀ ਸਵੇਰ ਕਰੀਬ ਛੇ ਵਜੇ ਕੂੜਾ ਇਕੱਠਾ ਕਰਨ ਵਾਲੇ ਸ਼ੰਕਰ ਨੂੰ ਪੁਲ ਨੇੜੇ ਪਿਆ ਨੀਲਾ ਡਰੱਮ ਮਿਲਿਆ, ਜਿਸ ਵਿੱਚ ਨੌਜਵਾਨ ਕੁੜੀ ਦੀ ਲਾਸ਼ ਸੀ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ ਗਈ। ਮ੍ਰਿਤਕਾ ਦੀ ਬਾਂਹ ’ਤੇ ਬਣੇ ਟੈਟੂ ਦੇ ਆਧਾਰ ’ਤੇ ਉਸ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਬਾਅਦ ਵਿੱਚ ਉਸ ਦੇ ਭਰਾ ਵੱਲੋਂ ਲਾਸ਼ ਦੀ ਪਛਾਣ ਨੇਹਾ ਵਜੋਂ ਕੀਤੀ ਗਈ।
ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਐਸ.ਪੀ. ਜਾਂਚ ਗੁਰਬੰਸ ਸਿੰਘ ਬੈਂਸ, ਸੀਆਈਏ ਸਟਾਫ਼ ਅਤੇ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਸਾਂਝੀ ਕਾਰਵਾਈ ਕੀਤੀ। ਜਾਂਚ ਦੌਰਾਨ ਸੀਸੀਟੀਵੀ ਕੈਮਰਿਆਂ ਦੀ ਫੁਟੇਜ, ਕਾਲ ਡਿਟੇਲ, ਮੋਬਾਈਲ ਟਾਵਰ ਡਾਟਾ ਅਤੇ ਹੋਰ ਤਕਨੀਕੀ ਸਬੂਤਾਂ ਦੀ ਮਦਦ ਨਾਲ ਪੁਲਿਸ ਨੇ ਮੁਲਜ਼ਮ ਵਿਰਾਟ ਕਸ਼ਯਪ ਨੂੰ 29 ਮਈ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਬੂਲਿਆ ਕਿ ਉਹ ਅਤੇ ਨੇਹਾ ਪਿਛਲੇ ਕਰੀਬ ਡੇਢ ਸਾਲ ਤੋਂ ਪ੍ਰੇਮ ਸੰਬੰਧਾਂ ਵਿੱਚ ਸਨ। ਦੋਵਾਂ ਵਿਚਾਲੇ ਵਿਆਹ ਨੂੰ ਲੈ ਕੇ ਤਣਾਅ ਬਣਿਆ ਹੋਇਆ ਸੀ ਅਤੇ 25 ਮਈ ਦੀ ਰਾਤ ਕਰੀਬ ਦੱਸ ਵਜੇ ਇਸੇ ਗੱਲ ਨੂੰ ਲੈ ਕੇ ਝਗੜਾ ਹੋਇਆ, ਜਿਸ ਦੌਰਾਨ ਉਸ ਨੇ ਗੁੱਸੇ ਵਿੱਚ ਆ ਕੇ ਨੇਹਾ ਦਾ ਗਲਾ ਦਬਾ ਕੇ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਲਾਸ਼ ਨੂੰ ਛੁਪਾਉਣ ਦੀ ਨੀਅਤ ਨਾਲ ਨੀਲੇ ਡਰੱਮ ਵਿੱਚ ਪਾ ਕੇ ਵਾਹਨ ਦੀ ਮਦਦ ਨਾਲ ਡੀਸੀਡਬਲਯੂ ਪੁਲ ਨੇੜੇ ਸੁੱਟ ਦਿੱਤਾ ਗਿਆ ਤਾਂ ਜੋ ਪਛਾਣ ਨਾ ਹੋ ਸਕੇ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।
Pressure Of Marriage Became The Reason For Murder Body Found In Drum In Patiala Case Exposed Youth Arrested
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)