ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ‘ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਹਾਲੀਆ ਵਿਵਾਦਿਤ ਬਿਆਨ ਨੂੰ ਲੈ ਕੇ ਜਨਤਕ ਤੌਰ ‘ਤੇ ਖੇਦ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਿਸੇ ਵੀ ਭਾਈਚਾਰੇ, ਵਰਗ ਜਾਂ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਉਨ੍ਹਾਂ ਦੇ ਕਿਸੇ ਸ਼ਬਦ ਨਾਲ ਕਿਸੇ ਵਿਅਕਤੀ ਜਾਂ ਭਾਈਚਾਰੇ ਨੂੰ ਦੁੱਖ ਪਹੁੰਚਿਆ ਹੈ ਤਾਂ ਉਹ ਦਿਲੋਂ ਮੁਆਫ਼ੀ ਮੰਗਦੇ ਹਨ। ਉਨ੍ਹਾਂ ਅਨੁਸਾਰ ਜਿਸ ਸਮੇਂ ਇਹ ਬਿਆਨ ਦਿੱਤਾ ਗਿਆ, ਉਸ ਵੇਲੇ ਮਾਹੌਲ ਤਣਾਅਪੂਰਨ ਸੀ ਅਤੇ ਉਸ ਸਥਿਤੀ ਵਿੱਚ ਕੁਝ ਸ਼ਬਦ ਨਿਕਲ ਗਏ ਜਿਨ੍ਹਾਂ ਨੂੰ ਬਾਅਦ ਵਿੱਚ ਵੱਖਰੇ ਅਰਥਾਂ ਵਿੱਚ ਲਿਆ ਗਿਆ।
ਰਵਨੀਤ ਬਿੱਟੂ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਕਿਸੇ ਅਨੁਸੂਚਿਤ ਜਾਤੀ, ਪਿਛੜੇ ਵਰਗ, ਹਿੰਦੂ, ਸਿੱਖ ਜਾਂ ਕਿਸੇ ਹੋਰ ਭਾਈਚਾਰੇ ਦਾ ਅਪਮਾਨ ਕਰਨਾ ਨਹੀਂ ਸੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਕਮਿਸ਼ਨ ਜਾਂ ਅਧਿਕਾਰਤ ਸੰਸਥਾ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ ਬੁਲਾਏਗੀ ਤਾਂ ਉਹ ਨਿੱਜੀ ਤੌਰ ‘ਤੇ ਹਾਜ਼ਰ ਹੋਣਗੇ ਅਤੇ ਲੋੜ ਪੈਣ ‘ਤੇ ਲਿਖਤੀ ਮੁਆਫ਼ੀ ਦੇਣ ਲਈ ਵੀ ਤਿਆਰ ਹਨ। ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰਕ ਅਤੇ ਸਿਆਸੀ ਜੀਵਨ ਵਿੱਚ ਹਮੇਸ਼ਾ ਹਰ ਵਰਗ ਦਾ ਸਤਿਕਾਰ ਕੀਤਾ ਗਿਆ ਹੈ ਅਤੇ ਉਹ ਅੱਗੇ ਵੀ ਇਸੇ ਸੋਚ ‘ਤੇ ਕਾਇਮ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਧਾਰਮਿਕ ਸੰਸਥਾ, ਸਮਾਜਿਕ ਜਥੇਬੰਦੀ ਜਾਂ ਡੇਰੇ ਨੂੰ ਉਨ੍ਹਾਂ ਦੇ ਬਿਆਨ ਨਾਲ ਠੇਸ ਪਹੁੰਚੀ ਹੈ ਤਾਂ ਉਹ ਉਨ੍ਹਾਂ ਤੋਂ ਵੀ ਖੇਦ ਪ੍ਰਗਟ ਕਰਦੇ ਹਨ।
ਪੰਜਾਬ ਭਾਰਤੀ ਜਨਤਾ ਪਾਰਟੀ ਦੇ ਅੰਦਰੂਨੀ ਮਾਮਲਿਆਂ ‘ਤੇ ਪ੍ਰਤੀਕਿਰਿਆ ਦਿੰਦਿਆਂ ਬਿੱਟੂ ਨੇ ਕਿਹਾ ਕਿ ਪਾਰਟੀ ਦੇ ਹਰ ਨੇਤਾ ਨੂੰ ਉੱਚ ਪੱਧਰੀ ਫੈਸਲਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੀ ਸਿਆਸਤ ਦਾ ਤਜਰਬੇਕਾਰ ਅਤੇ ਸੀਨੀਅਰ ਆਗੂ ਦੱਸਦਿਆਂ ਉਨ੍ਹਾਂ ਪ੍ਰਤੀ ਸਤਿਕਾਰ ਜਤਾਇਆ। ਕਾਂਗਰਸ ਦੀ ਅੰਦਰੂਨੀ ਸਥਿਤੀ ‘ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਦੇ ਅੰਦਰ ਮੱਤਭੇਦ ਹੁਣ ਜਨਤਕ ਤੌਰ ‘ਤੇ ਸਾਹਮਣੇ ਆ ਰਹੇ ਹਨ, ਜੋ ਇਕਜੁੱਟਤਾ ਦੀ ਕਮੀ ਨੂੰ ਦਰਸਾਉਂਦੇ ਹਨ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਚਿੰਤਾ ਜਤਾਉਂਦਿਆਂ ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਨੂੰ ਗੰਭੀਰ ਚੁਣੌਤੀ ਕਰਾਰ ਦਿੱਤਾ।
Ravneet Bittu Publicly Apologizes For Controversial Statement Says There Was No Intention To Hurt Any Community
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)