ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਦੇ ਸੀਆਈਏ ਸਟਾਫ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਦੋਸ਼ੀ ਅਧਿਕਾਰੀ ਨੂੰ ਇੱਕ ਲੱਖ ਤੀਹ ਹਜ਼ਾਰ ਰੁਪਏ ਦੀ ਰਿਸ਼ਵਤ ਪ੍ਰਾਪਤ ਕਰਦੇ ਸਮੇਂ ਗ੍ਰਿਫ਼ਤਾਰ ਕੀਤਾ ਗਿਆ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਕਾਰਵਾਈ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਨੌਰੰਗ ਕੇ ਲੇਲੀ ਦੇ ਇੱਕ ਵਸਨੀਕ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਸ਼ਿਕਾਇਤਕਰਤਾ ਪਸ਼ੂਆਂ ਦੀ ਖਰੀਦ-ਫਰੋਖ਼ਤ ਦਾ ਕਾਰੋਬਾਰ ਕਰਦਾ ਹੈ ਅਤੇ ਉਸਦੇ ਇੱਕ ਰਿਸ਼ਤੇਦਾਰ ਖ਼ਿਲਾਫ਼ ਫਿਰੋਜ਼ਪੁਰ ਛਾਉਣੀ ਵਿੱਚ ਮਾਮਲਾ ਦਰਜ ਹੈ।
ਸ਼ਿਕਾਇਤ ਮੁਤਾਬਕ ਦੋਸ਼ੀ ਸਹਾਇਕ ਸਬ-ਇੰਸਪੈਕਟਰ ਨੇ ਸ਼ਿਕਾਇਤਕਰਤਾ ਨਾਲ ਸੰਪਰਕ ਕਰਕੇ ਕਿਹਾ ਕਿ ਉਸਦੇ ਰਿਸ਼ਤੇਦਾਰ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਇਸ ਕਾਰਵਾਈ ਨੂੰ ਟਾਲਣ ਅਤੇ ਜ਼ਮਾਨਤ ਲਈ ਰਾਹ ਸੁਖਾਲਾ ਕਰਨ ਦੇ ਬਦਲੇ ਉਸ ਨੇ ਢਾਈ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਦੋਸ਼ ਹੈ ਕਿ ਉਸ ਨੇ ਇਹ ਵੀ ਕਿਹਾ ਕਿ ਇਹ ਰਕਮ ਸੀਆਈਏ ਸਟਾਫ ਦੇ ਇੰਚਾਰਜ ਤੱਕ ਪਹੁੰਚਾਈ ਜਾਣੀ ਹੈ। ਸ਼ਿਕਾਇਤਕਰਤਾ ਵੱਲੋਂ ਕੀਤੀ ਗਈ ਬੇਨਤੀ ਤੋਂ ਬਾਅਦ ਕਥਿਤ ਤੌਰ ’ਤੇ ਇਹ ਸੌਦਾ ਦੋ ਲੱਖ ਤੀਹ ਹਜ਼ਾਰ ਰੁਪਏ ਵਿੱਚ ਤੈਅ ਹੋਇਆ। ਇਸ ਵਿੱਚੋਂ ਇੱਕ ਲੱਖ ਰੁਪਏ ਦੀ ਪਹਿਲੀ ਕਿਸ਼ਤ ਪਹਿਲਾਂ ਹੀ ਦਿੱਤੀ ਜਾ ਚੁੱਕੀ ਸੀ। ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ।
ਸ਼ਿਕਾਇਤ ਦੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੀ ਉਡਣ ਦਸਤੇ ਵਾਲੀ ਟੀਮ ਨੇ ਜਾਲ ਵਿਛਾਇਆ। ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਏਐਸਆਈ ਨੂੰ ਸ਼ਿਕਾਇਤਕਰਤਾ ਕੋਲੋਂ ਇੱਕ ਲੱਖ ਤੀਹ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਵਿਜੀਲੈਂਸ ਬਿਊਰੋ ਨੇ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮੋਹਾਲੀ ਸਥਿਤ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਵੀ ਪੜਤਾਲ ਕੀਤੀ ਜਾਵੇਗੀ ਕਿ ਇਸ ਕਥਿਤ ਰਿਸ਼ਵਤਖੋਰੀ ਮਾਮਲੇ ਵਿੱਚ ਹੋਰ ਕੋਈ ਵਿਅਕਤੀ ਸ਼ਾਮਲ ਤਾਂ ਨਹੀਂ।
Major Action Against Bribery Asi Of Ferozepur Takes One Lakh Thirty Thousand Rupees Vigilance Obstructs
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)