ਬੂਹ ਪੁੱਲ ’ਤੇ ਹਥਿਆਰਬੰਦਾਂ ਦਾ ਦਹਿਸ਼ਤ ਭਰਿਆ ਕਾਰਨਾਮਾ, ਰਿਸ਼ਤੇਦਾਰ ਨੂੰ ਹਵਾਈ ਅੱਡੇ ਛੱਡ ਕੇ ਪਰਤ ਰਹੇ ਵਿਅਕਤੀ ਤੋਂ ਕਾਰ ਖੋਹੀ

04/06/2026 | Public Times Bureau | Panjab

ਤੜਕੇ ਪਹਿਲੇ ਪਹਿਰ ਹਰੀਕੇ ਬਾਈਪਾਸ ਸਥਿਤ ਬੂਹ ਪੁੱਲ ਨੇੜੇ ਹਥਿਆਰਬੰਦ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਵਿਅਕਤੀ ਤੋਂ ਉਸ ਦੀ ਕਾਰ ਖੋਹ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਮੋਗਾ ਦੇ ਪਿੰਡ ਸ਼ਾਦੀਵਾਲਾ ਦਾ ਰਹਿਣ ਵਾਲਾ ਜਗੀਰ ਸਿੰਘ ਆਪਣੇ ਇੱਕ ਰਿਸ਼ਤੇਦਾਰ ਨੂੰ ਅੰਮ੍ਰਿਤਸਰ ਸਥਿਤ ਗੁਰੂ ਰਾਮਦਾਸ ਹਵਾਈ ਅੱਡੇ ’ਤੇ ਛੱਡਣ ਤੋਂ ਬਾਅਦ ਵਾਪਸ ਘਰ ਪਰਤ ਰਿਹਾ ਸੀ। ਜਦੋਂ ਉਹ ਹਰੀਕੇ ਬਾਈਪਾਸ ’ਤੇ ਪੈਂਦੇ ਬੂਹ ਪੁੱਲ ਨੇੜੇ ਪਹੁੰਚਿਆ ਤਾਂ ਉੱਥੇ ਪਹਿਲਾਂ ਤੋਂ ਖੜ੍ਹੇ ਤਿੰਨ ਤੋਂ ਚਾਰ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਰੋਕ ਲਿਆ।

ਦੱਸਿਆ ਜਾ ਰਿਹਾ ਹੈ ਕਿ ਹਥਿਆਰਾਂ ਨਾਲ ਲੈਸ ਇਨ੍ਹਾਂ ਵਿਅਕਤੀਆਂ ਨੇ ਜਗੀਰ ਸਿੰਘ ਨੂੰ ਧਮਕਾ ਕੇ ਉਸ ਦੀ ਕਾਰ ਆਪਣੇ ਕਬਜ਼ੇ ਵਿੱਚ ਲੈ ਲਈ ਅਤੇ ਮੌਕੇ ਤੋਂ ਫਰਾਰ ਹੋ ਗਏ। ਇਹ ਵਾਰਦਾਤ ਰਾਤ ਕਰੀਬ ਇੱਕ ਵਜੇ ਵਾਪਰੀ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਹਰੀਕੇ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਵੱਖ-ਵੱਖ ਰਸਤਿਆਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਥਾਣਾ ਹਰੀਕੇ ਦੇ ਮੁਖੀ ਬਲਬੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਘਟਨਾ ਸਥਾਨ ਅਤੇ ਆਸ-ਪਾਸ ਲੱਗੇ ਨਿਗਰਾਨੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਕਾਰ ਅਤੇ ਦੋਸ਼ੀਆਂ ਦਾ ਜਲਦੀ ਪਤਾ ਲਗਾ ਲਿਆ ਜਾਵੇਗਾ। ਇਸ ਘਟਨਾ ਨੇ ਇੱਕ ਵਾਰ ਫਿਰ ਰਾਤ ਦੇ ਸਮੇਂ ਸੜਕਾਂ ’ਤੇ ਯਾਤਰਾ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ਨੇ ਵੀ ਪੁਲਿਸ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਅਜਿਹੀਆਂ ਘਟਨਾਵਾਂ ’ਤੇ ਰੋਕ ਲਗਾਈ ਜਾਵੇ।

Terrorist Act By Armed Men On Booh Bridge Car Snatched From Man Returning From Airport After Dropping Off Relative


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App