ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੋਟਲੀ ਸੁਰਸਿੰਘ ਵਿੱਚ ਇੱਕ ਵਿਅਕਤੀ ‘ਤੇ ਰਸਤੇ ਵਿੱਚ ਰੋਕ ਕੇ ਕਿਰਪਾਨਾਂ ਨਾਲ ਕਥਿਤ ਤੌਰ ‘ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਨੂੰ ਪਹਿਲਾਂ ਸੁਰਸਿੰਘ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸਦੀ ਹਾਲਤ ਨਾਜ਼ੁਕ ਹੋਣ ਕਾਰਨ ਤਰਨਤਾਰਨ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਪੁਲਿਸ ਅਨੁਸਾਰ ਲਵਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਦਵਾਈ ਲੈਣ ਲਈ ਪਿੰਡ ਧੁੰਨ ਗਿਆ ਸੀ ਅਤੇ ਵਾਪਸੀ ਦੌਰਾਨ ਸ਼ਾਮ ਕਰੀਬ 6 ਵਜੇ ਉਸੇ ਦੇ ਪਿੰਡ ਦੇ ਗੁਰਮੁੱਖ ਸਿੰਘ ਨੇ ਉਸਨੂੰ ਰਸਤੇ ਵਿੱਚ ਰੋਕ ਲਿਆ। ਦੋਸ਼ ਹੈ ਕਿ ਗੁਰਮੁੱਖ ਸਿੰਘ ਨੇ ਕਿਰਪਾਨ ਨਾਲ ਉਸਦੇ ਸਿਰ ‘ਤੇ ਹਮਲਾ ਕੀਤਾ, ਜਿਸ ਕਾਰਨ ਉਹ ਮੋਟਰਸਾਈਕਲ ਤੋਂ ਡਿੱਗ ਪਿਆ।
ਸ਼ਿਕਾਇਤ ਵਿੱਚ ਇਹ ਵੀ ਦੱਸਿਆ ਗਿਆ ਕਿ ਹਮਲਾਵਰ ਨੇ ਉਸ ‘ਤੇ ਕਈ ਵਾਰ ਕਿਰਪਾਨ ਨਾਲ ਹਮਲਾ ਕਰਦੇ ਹੋਏ ਉਸਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਬਾਅਦ ਵਿੱਚ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ। ਚੌਕੀ ਸੁਰਸਿੰਘ ਦੀ ਪੁਲਿਸ ਨੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਨਾਮਜ਼ਦ ਕਰਕੇ ਕੇਸ ਦਰਜ ਕਰ ਲਿਆ ਹੈ। ਚੌਕੀ ਇੰਚਾਰਜ ਕੁਲਵਿੰਦਰ ਪਾਲ ਨੇ ਦੱਸਿਆ ਕਿ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ ਅਤੇ ਮਾਮਲੇ ਦੀ ਅਗਲੇ ਪੱਧਰ ‘ਤੇ ਜਾਂਚ ਕੀਤੀ ਜਾ ਰਹੀ ਹੈ।
Allegation Of Attack With Kirpans In Kotli Sursingh One Person Seriously Injured Police Register Case
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)