ਲੁਧਿਆਣਾ ਦੇ ਹੰਬੜਾ ਰੋਡ ਇਲਾਕੇ ਵਿੱਚ ਕਾਰ ਨੂੰ ਰਸਤੇ ਵਿੱਚੋਂ ਹਟਾਉਣ ਦੀ ਗੱਲ ਨੂੰ ਲੈ ਕੇ ਹੋਇਆ ਤਕਰਾਰ ਉਸ ਵੇਲੇ ਗੰਭੀਰ ਰੂਪ ਧਾਰ ਗਿਆ ਜਦੋਂ ਕਥਿਤ ਤੌਰ ‘ਤੇ ਹਮਲਾਵਰਾਂ ਨੇ ਦਹਿਸ਼ਤ ਫੈਲਾਉਣ ਲਈ ਪਿਸਤੌਲ ਨਾਲ ਹਵਾਈ ਫਾਇਰਿੰਗ ਕਰ ਦਿੱਤੀ ਅਤੇ ਇੱਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਮਾਮਲੇ ਸਬੰਧੀ ਰਾਜਾ ਗਾਰਡਨ, ਹੰਬੜਾ ਰੋਡ ਦੇ ਵਸਨੀਕ ਧਰਮਿੰਦਰ ਸਿੰਘ ਨੇ ਥਾਣਾ ਪੀਏਯੂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਆਪਣੀ ਕਾਰ ਵਿੱਚ ਸਵਾਰ ਹੋ ਕੇ ਗਲੀ ਵਿੱਚੋਂ ਲੰਘ ਰਿਹਾ ਸੀ। ਇਸ ਦੌਰਾਨ ਇੱਕ ਵਿਅਕਤੀ ਨੇ ਆਪਣੀ ਕਾਰ ਗਲੀ ਦੇ ਵਿਚਕਾਰ ਖੜ੍ਹੀ ਕੀਤੀ ਹੋਈ ਸੀ, ਜਿਸ ਕਾਰਨ ਰਸਤਾ ਰੁਕਿਆ ਹੋਇਆ ਸੀ।
ਧਰਮਿੰਦਰ ਸਿੰਘ ਅਨੁਸਾਰ ਜਦੋਂ ਉਸ ਨੇ ਕਾਰ ਇੱਕ ਪਾਸੇ ਕਰਨ ਲਈ ਕਿਹਾ ਤਾਂ ਦੋਵਾਂ ਧਿਰਾਂ ਵਿਚਕਾਰ ਬਹਿਸ ਸ਼ੁਰੂ ਹੋ ਗਈ, ਜੋ ਕੁਝ ਹੀ ਸਮੇਂ ਵਿੱਚ ਗਾਲੀ-ਗਲੋਚ ਅਤੇ ਝਗੜੇ ਵਿੱਚ ਬਦਲ ਗਈ। ਦੋਸ਼ ਹੈ ਕਿ ਮੁਲਜ਼ਮ ਨੇ ਆਪਣੇ ਹੋਰ ਸਾਥੀਆਂ ਨੂੰ ਮੌਕੇ ‘ਤੇ ਬੁਲਾ ਲਿਆ, ਜਿਨ੍ਹਾਂ ਨੇ ਇਕੱਠੇ ਹੋ ਕੇ ਉਸ ਦੀ ਕੁੱਟਮਾਰ ਕੀਤੀ।
ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਗਾਇਆ ਕਿ ਹਮਲਾਵਰਾਂ ਨੇ ਇਲਾਕੇ ਵਿੱਚ ਦਹਿਸ਼ਤ ਪੈਦਾ ਕਰਨ ਲਈ ਪਿਸਤੌਲ ਨਾਲ ਦੋ ਹਵਾਈ ਫਾਇਰ ਵੀ ਕੀਤੇ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ।
ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਸੂਰਿਆ ਪ੍ਰਤਾਪ, ਅਮਿਤ ਗਰੇਵਾਲ, ਇੰਦਰਜੀਤ ਬਰਾੜ ਅਤੇ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਰਾਮ ਨਰੇਸ਼ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Dispute Over Vehicle Removal Takes Dangerous Turn Case Registered After Aerial Firing And Assault
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)