ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ 561 ਪਾਸਪੋਰਟਾਂ ਵਿੱਚੋਂ 541 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕਰ ਦਿੱਤੇ ਗਏ ਹਨ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਪਾਕਿਸਤਾਨ ਦੂਤਾਵਾਸ ਵੱਲੋਂ 20 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਦਿੱਤਾ ਗਿਆ, ਜਦਕਿ ਬਾਕੀ 541 ਸ਼ਰਧਾਲੂ ਪਾਕਿਸਤਾਨ ਯਾਤਰਾ ਲਈ ਮਨਜ਼ੂਰੀ ਪ੍ਰਾਪਤ ਕਰ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ 18 ਜੂਨ ਨੂੰ ਪਾਕਿਸਤਾਨ ਵਿੱਚ ਹੋਣ ਵਾਲੇ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਜਥਾ 10 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਅਰਦਾਸ ਉਪਰੰਤ ਰਵਾਨਾ ਹੋਵੇਗਾ। ਇਹ ਜਥਾ ਪਾਕਿਸਤਾਨ ਦੇ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰੇਗਾ ਅਤੇ ਸ਼ਹੀਦੀ ਪੁਰਬ ਨਾਲ ਸਬੰਧਤ ਸਮਾਗਮਾਂ ਵਿੱਚ ਹਿੱਸਾ ਲਵੇਗਾ। ਯਾਤਰਾ ਪੂਰੀ ਕਰਨ ਉਪਰੰਤ ਜਥਾ 19 ਜੂਨ ਨੂੰ ਵਾਪਸ ਦੇਸ਼ ਪਰਤੇਗਾ। ਸ਼੍ਰੋਮਣੀ ਕਮੇਟੀ ਨੇ ਵੀਜ਼ਾ ਪ੍ਰਾਪਤ ਕਰ ਚੁੱਕੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਾਸਪੋਰਟ 9 ਜੂਨ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰ ਲੈਣ।
Visas Granted To 541 Devotees For The Martyrdom Anniversary Of Sri Guru Arjan Dev Ji The Group Will Leave On June 10
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)