ਜੈਂਤੀਪੁਰ ਨੇੜੇ ਪੈਟਰੋਲ ਪੰਪ ‘ਤੇ ਨੌਜਵਾਨ ‘ਤੇ ਜਾਨਲੇਵਾ ਹਮਲਾ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗੰਭੀਰ ਜ਼ਖ਼ਮੀ

10/06/2026 | Public Times Bureau | Panjab

ਜੈਂਤੀਪੁਰ ਦੇ ਨਜ਼ਦੀਕ ਸਥਿਤ ਇੱਕ ਪੈਟਰੋਲ ਪੰਪ ‘ਤੇ ਖੜ੍ਹੇ ਨੌਜਵਾਨ ‘ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਗਿਆ। ਹਮਲੇ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ, ਜਦਕਿ ਜ਼ਖ਼ਮੀ ਨੌਜਵਾਨ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ੇਖੂਪੁਰ ਖੁਰਦ ਦੇ ਵਸਨੀਕ ਨਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਮਨਬੀਰ ਸਿੰਘ ਅੱਜ ਸ਼ਾਮ ਆਪਣੇ ਘਰ ਤੋਂ ਸਕੂਟਰੀ ‘ਤੇ ਸਵਾਰ ਹੋ ਕੇ ਜੈਂਤੀਪੁਰ ਨੇੜੇ ਸਥਿਤ ਇੱਕ ਪੈਟਰੋਲ ਪੰਪ ‘ਤੇ ਗਿਆ ਸੀ। ਇਸ ਦੌਰਾਨ ਮੋਟਰਸਾਈਕਲ ‘ਤੇ ਆਏ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਹਮਲੇ ਦੌਰਾਨ ਮਨਬੀਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਪਰਿਵਾਰਕ ਮੈਂਬਰ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਲੈ ਕੇ ਗਏ। ਉੱਧਰ ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।
ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਵੀ ਜਾਂਚ ਜਾਰੀ ਹੈ।

Youth Fatally Attacked At Petrol Pump Near Jaintipur Seriously Injured With Sharp Weapons


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App