ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਨਿਸਚੈ ਪ੍ਰਸ਼ਾਸਨਕੀ ਸਿਵਿਲ ਸੇਵਾਵਾਂ ਸਿਖਲਾਈ ਕੇਂਦਰ ਚੰਡੀਗੜ੍ਹ ਦੁਆਰਾ ਸਾਬਤ ਸੂਰਤ ਸਿੱਖ ਸਿਖਿਆਰਥੀਆਂ ਲਈ UPSC ਤੇ PPSC ਦੀ ਮੁਫ਼ਤ ਕੋਚਿੰਗ ਦੇਣ ਲਈ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਸਿੱਖ ਸਿਖਿਆਰਥੀਆਂ ਦੇ ਚੌਥੇ ਬੈਚ ਦੇ ਦਾਖਲਾ ਇਮਤਿਹਾਨ ਲਿਆ ਗਿਆ।
ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਵਿਦਿਆਰਥੀਆਂ ਲਈ ਮੁਫਤ ਕੋਚਿੰਗ ਦੇਣ ਦੇ ਕੀਤੇ ਗਏ ਉਪਰਾਲੇ ਦੇ ਤਹਿਤ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੁਫਤ ਟ੍ਰੇਨਿੰਗ ਪ੍ਰਾਪਤ ਕਰਦੇ ਹਨ, ਜਿਨਾਂ ਦਾ ਸਾਰਾ ਖਰਚਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਂਦਾ ਹੈ।ਬਾਈਟ:- ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਕਮੇਟੀ।
ਇਸ ਸਬੰਧੀ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਆ ਸਕੱਤਰ ਸੁਖਮਿੰਦਰ ਸਿੰਘ ਨੇ ਕਿਹਾ ਕਿ ਸਾਬਤ ਸੂਰਤ ਵਿਦਿਆਰਥੀਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂਪੀਐਸਸੀ ਦੇ ਟੈਸਟ ਦੀ ਤਿਆਰੀ ਲਈ ਤਿੰਨ ਵੱਖ-ਵੱਖ ਥਾਵਾਂ ਤੇ ਜਿਨਾਂ ਵਿੱਚੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਿਹਗੜ੍ਹ ਸਾਹਿਬ, ਮਾਤਾ ਸਾਹਿਬ ਕੌਰ ਗਰਲ ਕਾਲਜ ਤਲਵੰਡੀ ਸਾਬੋ, ਤਰੈ ਸ਼ਤਾਬਦੀ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਮਤਿਹਾਨ ਲਏ ਜਾ ਰਹੇ ਹਨ। ਇਨ੍ਹਾਂ ਤਿੰਨੋ ਕਾਲਜਾਂ ਵਿੱਚ ਇਸ ਵਾਰ 400 ਦੇ ਲਗਭਗ ਵਿਦਿਆਰਥੀ ਇਮਤਿਹਾਨ ਦੇ ਰਹੇ ਹਨ, ਜਿਨਾਂ ਵਿੱਚੋਂ 50 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ। ਚੋਣ ਕੀਤੇ ਜਾਣ ਉਪਰੰਤ ਵਿਦਿਆਰਥੀਆਂ ਨੂੰ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ ਤੇ ਚੁਣੇ ਗਏ ਵਿਦਿਆਰਥੀਆਂ ਨੂੰ ਟ੍ਰੇਨਿੰਗ ਰਿਹਾਇਸ਼ ਅਤੇ ਖਾਣ ਪੀਣ ਦੀ ਮੁਫਤ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ ਤੇ ਇਹ ਇਮਤਿਹਾਨ ਲੈਣ ਦੀ ਜਿੰਮੇਵਾਰੀ ਅਤੇ ਕੋਚਿੰਗ ਅਕੈਡਮੀ ਦਾ ਪੂਰਾ ਪ੍ਰਬੰਧ ਡਾਇਰੈਕਟੋਰੇਟ ਆਫ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਖਿਆਰਥੀਆਂ ਦੀ ਤਿਆਰੀ ਗੁਰਦੁਆਰਾ ਕਲਗੀਧਰ ਨਿਵਾਸ ਚੰਡੀਗੜ ਵਿਖੇ ਵਿਸ਼ੇਸ਼ ਤੌਰ ਤੇ ਦਫਤਰ ਸਥਾਪਿਤ ਕਰਕੇ ਉੱਥੇ ਸਾਬਤ ਸੂਰਤ ਵਿਦਿਆਰਥੀਆਂ ਨੂੰ ਮੁਫਤ ਕੋਚਿੰਗ ਦੀ ਤਿਆਰੀ ਕਰਵਾਈ ਜਾ ਰਹੀ ਹੈ ।
Shiromani Gurdwara Parbandhak Committee Conducts Entrance Exam For Free Coaching For Upsc And Ppsc For Sikh Students
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)