ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਮੁਖਲਿਆਣਾ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਪੁਲਿਸ ਨੇ ਆਪਣੀ ਹੀ ਸੱਸ ਦੇ ਕਤਲ ਦੇ ਦੋਸ਼ ਹੇਠ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਮ੍ਰਿਤਕਾ ਦੀ ਪਛਾਣ ਨਿਰਮਲ ਕੌਰ ਵਜੋਂ ਹੋਈ ਹੈ। ਪੁਲਿਸ ਅਨੁਸਾਰ ਇਹ ਕਾਰਵਾਈ ਮ੍ਰਿਤਕ ਦੇ ਪੁੱਤਰ ਹਰਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਕੀਤੀ ਗਈ ਹੈ। ਦੋਸ਼ੀ ਔਰਤ ਪ੍ਰਭਜੋਤ ਕੌਰ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪ੍ਰਭਜੋਤ ਕੌਰ ਦਾ ਆਪਣੇ ਪਤੀ ਅਤੇ ਸੱਸ ਨਾਲ ਅਕਸਰ ਝਗੜਾ ਹੁੰਦਾ ਰਹਿੰਦਾ ਸੀ। 14 ਜੂਨ ਨੂੰ ਵੀ ਪਰਿਵਾਰਕ ਤਣਾਅ ਵਧ ਗਿਆ ਸੀ ਜਦੋਂ ਉਸ ਦਾ ਪਤੀ ਹਰਪ੍ਰੀਤ ਸਿੰਘ ਸਿਹਤ ਸੰਬੰਧੀ ਤਕਲੀਫ਼ ਕਾਰਨ ਹਸਪਤਾਲ ਗਿਆ ਹੋਇਆ ਸੀ। ਉਸੇ ਦਿਨ ਰਾਤ ਦੇ ਸਮੇਂ ਘਟਨਾ ਵਾਪਰੀ। ਪੁਲਿਸ ਮੁਤਾਬਕ, 14 ਅਤੇ 15 ਜੂਨ ਦੀ ਦਰਮਿਆਨੀ ਰਾਤ ਕਰੀਬ ਤਿੰਨ ਵਜੇ ਹਰਪ੍ਰੀਤ ਸਿੰਘ ਜਦੋਂ ਘਰ ਵਾਪਸ ਆਇਆ ਤਾਂ ਉਸ ਨੂੰ ਗੁਆਂਢ ਵਿੱਚ ਰਹਿੰਦੀ ਇਕ ਔਰਤ ਨੇ ਦੱਸਿਆ ਕਿ ਪ੍ਰਭਜੋਤ ਕੌਰ ਛੱਤ ਰਾਹੀਂ ਘਰ ਆਈ ਸੀ ਅਤੇ ਉਸ ਦੇ ਕੱਪੜੇ ਖ਼ੂਨ ਨਾਲ ਲੱਥਪੱਥ ਸਨ। ਉਸ ਨੇ ਕਥਿਤ ਤੌਰ 'ਤੇ ਇਹ ਵੀ ਦੱਸਿਆ ਕਿ ਸੱਸ ਨਾਲ ਝਗੜੇ ਦੌਰਾਨ ਉਸ ਨੇ ਇੱਟ ਨਾਲ ਸਿਰ 'ਤੇ ਵਾਰ ਕੀਤਾ।
ਜਦੋਂ ਹਰਪ੍ਰੀਤ ਸਿੰਘ ਨੇ ਘਰ ਦੇ ਅੰਦਰ ਜਾ ਕੇ ਵੇਖਿਆ ਤਾਂ ਉਸ ਦੀ ਮਾਂ ਨਿਰਮਲ ਕੌਰ ਦੀ ਲਾਸ਼ ਬੈੱਡਰੂਮ ਵਿੱਚ ਖ਼ੂਨ ਨਾਲ ਲੱਥਪੱਥ ਹਾਲਤ ਵਿੱਚ ਪਈ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਦੋਸ਼ੀ ਔਰਤ ਪ੍ਰਭਜੋਤ ਕੌਰ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਜਾਰੀ ਹੈ।
Daughter in law Arrested On Charges Of Murdering Mother in law Domestic Dispute Claimed Her Life
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)