ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ “ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ” ਰੱਖਿਆ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

16/06/2026 | Public Times Bureau | Panjab

ਕੇਂਦਰ ਸਰਕਾਰ ਨੇ ਪੰਜਾਬ ਦੇ ਦੋਆਬਾ ਖੇਤਰ ਨੂੰ ਵੱਡੀ ਸੌਗਾਤ ਦਿੰਦਿਆਂ ਜਲੰਧਰ ਸਥਿਤ ਆਦਮਪੁਰ ਹਵਾਈ ਅੱਡੇ ਦਾ ਨਾਂ ਅਧਿਕਾਰਤ ਤੌਰ ‘ਤੇ ਬਦਲ ਦਿੱਤਾ ਹੈ। ਹੁਣ ਇਹ ਹਵਾਈ ਅੱਡਾ “ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ” ਦੇ ਨਾਂ ਨਾਲ ਜਾਣਿਆ ਜਾਵੇਗਾ। ਇਸ ਸਬੰਧੀ 12 ਜੂਨ ਨੂੰ ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ, ਜਿਸ ਨਾਲ ਨਾਮ ਬਦਲਣ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ। ਸਰਕਾਰੀ ਜਾਣਕਾਰੀ ਅਨੁਸਾਰ ਇਸ ਇਤਿਹਾਸਕ ਨਾਮਕਰਨ ਦਾ ਡਿਜੀਟਲ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਕੀਤਾ ਗਿਆ। ਇਸ ਦੌਰਾਨ ਨਵੀਂ ਨਾਮ-ਪੱਟੀ ਦਾ ਪਰਦਾ ਹਟਾ ਕੇ ਗੁਰੂ ਰਵਿਦਾਸ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਕੇਂਦਰ ਸਰਕਾਰ ਨੇ ਇਹ ਫ਼ੈਸਲਾ ਦੋਆਬਾ ਖੇਤਰ ਦੀਆਂ ਧਾਰਮਿਕ ਭਾਵਨਾਵਾਂ ਅਤੇ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਹੈ। ਆਦਮਪੁਰ ਹਵਾਈ ਅੱਡਾ ਲੰਬੇ ਸਮੇਂ ਤੋਂ ਜਲੰਧਰ, ਹੁਸ਼ਿਆਰਪੁਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਲਈ ਹਵਾਈ ਸੇਵਾਵਾਂ ਦਾ ਮਹੱਤਵਪੂਰਨ ਕੇਂਦਰ ਰਿਹਾ ਹੈ। ਨਾਂ ਬਦਲਣ ਦੇ ਐਲਾਨ ਤੋਂ ਬਾਅਦ ਪੰਜਾਬ ਸਮੇਤ ਦੇਸ਼-ਵਿਦੇਸ਼ ਵਿੱਚ ਰਹਿੰਦੇ ਗੁਰੂ ਰਵਿਦਾਸ ਜੀ ਦੇ ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਸਥਾਨਕ ਲੋਕਾਂ ਅਤੇ ਪ੍ਰਵਾਸੀ ਭਾਰਤੀਆਂ ਵੱਲੋਂ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਇਸਨੂੰ ਇਤਿਹਾਸਕ ਅਤੇ ਸਨਮਾਨਜਨਕ ਕਦਮ ਕਰਾਰ ਦਿੱਤਾ ਜਾ ਰਿਹਾ ਹੈ। ਦੋਆਬਾ ਖੇਤਰ ਵਿੱਚ ਇਸ ਨਿਰਣੇ ਨੂੰ ਸੱਭਿਆਚਾਰਕ ਪਛਾਣ ਅਤੇ ਮਾਣ-ਸਨਮਾਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਲੋਕਾਂ ਦਾ ਮੰਨਣਾ ਹੈ ਕਿ ਇਹ ਨਵਾਂ ਨਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਸੰਦੇਸ਼ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

Adampur Airport Renamed As shri Guru Ravidass Maharaj Ji Airport Notification Issued By The Centre


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App