ਥਾਣਾ ਕੋਟਲੀ ਸੂਰਤ ਮੱਲੀ ਦੀ ਪੁਲਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ 13 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਐੱਸ ਐੱਸ ਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀ ਐੱਸ ਪੀ ਡੇਰਾ ਬਾਬਾ ਨਾਨਕ ਜੋਗਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲਾਕੇ ਵਿੱਚ ਨਸ਼ਾ ਤਸਕਰੀ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਗਸ਼ਤ ਦੌਰਾਨ ਪਿੰਡ ਅਲੀ ਨੰਗਲ ਨਵੇਂ ਪੁਲ ਨੇੜੇ ਤਰਨਬੀਰ ਸਿੰਘ ਵਾਸੀ ਪਿੰਡ ਸਿਧਵਾ ਜਮੀਤ ਅਤੇ ਕਰਨਜੀਤ ਸਿੰਘ ਵਾਸੀ ਪਿੰਡ ਦੋਰਾਗਲਾ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਦੌਰਾਨ ਉਨ੍ਹਾਂ ਕੋਲੋਂ 13 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਦੋਹਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਅਤੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ।
ਥਾਣਾ ਮੁਖੀ ਨੇ ਕਿਹਾ ਕਿ ਇਲਾਕੇ ਵਿੱਚ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਅਪਰਾਧਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਸ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਕਿਸੇ ਵੀ ਥਾਂ ਨਸ਼ਾ ਤਸਕਰੀ ਜਾਂ ਵਰਤੋਂ ਬਾਰੇ ਜਾਣਕਾਰੀ ਮਿਲੇ ਤਾਂ ਤੁਰੰਤ ਸੂਚਨਾ ਦਿੱਤੀ ਜਾਵੇ।
Kotli Surat Malli Police Takes Major Action Against Drugs Two People Arrested With 13 Grams Of Heroin
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)