ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਇੱਕ ਪਾਸੇ ਰਾਜ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਧੱਕਿਆ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਵੱਡੇ ਰੀਅਲ ਐਸਟੇਟ ਡਿਵੈਲਪਰਾਂ ਤੋਂ ਸਰਕਾਰੀ ਬਕਾਏ ਦੀ ਵਸੂਲੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦਾਅਵਾ ਕੀਤਾ ਕਿ ਮੁਹਾਲੀ ਵਿੱਚ ਗਮਾਡਾ ਅਧੀਨ ਲਗਭਗ 20 ਰੀਅਲ ਐਸਟੇਟ ਪ੍ਰਮੋਟਰਾਂ ਉੱਤੇ ਕਰੀਬ ਇੱਕ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਬਕਾਏ ਬਕਾਇਆ ਹਨ, ਜੋ ਅਜੇ ਤੱਕ ਸਰਕਾਰ ਨੂੰ ਅਦਾ ਨਹੀਂ ਕੀਤੇ ਗਏ। ਸਿੱਧੂ ਨੇ ਇਹ ਵੀ ਇਸ਼ਾਰਾ ਕੀਤਾ ਕਿ ਇਨ੍ਹਾਂ ਬਕਾਏਦਾਰਾਂ ਵਿੱਚ ਸੱਤਾਧਾਰੀ ਪਾਰਟੀ ਨਾਲ ਜੁੜੇ ਇਕ ਵਿਧਾਇਕ ਨਾਲ ਸੰਬੰਧਤ ਇਕ ਪ੍ਰੋਜੈਕਟ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ, ਜਿਸ ਉੱਤੇ ਵੱਡੀ ਰਕਮ ਬਕਾਇਆ ਹੈ।
ਬਲਬੀਰ ਸਿੰਘ ਸਿੱਧੂ ਨੇ ਸਵਾਲ ਉਠਾਇਆ ਕਿ ਜਦੋਂ ਆਮ ਲੋਕਾਂ ਤੋਂ ਟੈਕਸਾਂ ਅਤੇ ਬਿੱਲਾਂ ਦੀ ਵਸੂਲੀ ਲਈ ਤੁਰੰਤ ਕਾਰਵਾਈ ਹੁੰਦੀ ਹੈ, ਤਾਂ ਵੱਡੇ ਡਿਫਾਲਟਰਾਂ ਨੂੰ ਕਿਉਂ ਛੋਟ ਦਿੱਤੀ ਜਾ ਰਹੀ ਹੈ। ਉਨ੍ਹਾਂ ਸਰਕਾਰ ਦੀ ਕਾਰਗੁਜ਼ਾਰੀ ਅਤੇ ਨੀਅਤ ਦੋਵਾਂ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਰਜ਼ਾ ਲਿਆ ਜਾ ਰਿਹਾ ਹੈ, ਜਿਸ ਨਾਲ ਆਰਥਿਕ ਹਾਲਤ ਹੋਰ ਖਰਾਬ ਹੋ ਰਹੀ ਹੈ। ਇਸਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਗਮਾਡਾ ਨਾਲ ਜੁੜੇ ਸਾਰੇ ਬਕਾਏਦਾਰਾਂ ਤੋਂ ਬਿਨਾਂ ਕਿਸੇ ਰਾਜਨੀਤਿਕ ਦਖ਼ਲ ਦੇ ਤੁਰੰਤ ਵਸੂਲੀ ਕੀਤੀ ਜਾਵੇ।N ਸਿੱਧੂ ਨੇ ਮੁੱਖ ਮੰਤਰੀ ਤੋਂ ਸਪਸ਼ਟੀਕਰਨ ਦੀ ਮੰਗ ਕਰਦੇ ਹੋਏ ਕਿਹਾ ਕਿ ਜੇ ਸਿਰਫ਼ ਮੁਹਾਲੀ ਵਿੱਚ ਹੀ ਇੰਨੀ ਵੱਡੀ ਰਕਮ ਬਕਾਇਆ ਹੈ ਤਾਂ ਪੂਰੇ ਪੰਜਾਬ ਵਿੱਚ ਕੁੱਲ ਬਕਾਇਆ ਕਿੰਨਾ ਹੋਵੇਗਾ, ਇਸਦਾ ਅੰਦਾਜ਼ਾ ਲਗਾਉਣਾ ਵੀ ਚਿੰਤਾਜਨਕ ਹੈ।
Government Embroiled In The Issue Of Arrears Of Big Builders Balbir Singh Sidhu Raises Sharp Questions
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)