ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਵਿੱਚ ਤਾਇਨਾਤ ਅਗਨੀਵੀਰ ਸਿਪਾਹੀ ਜਸ਼ਨਪ੍ਰੀਤ ਸਿੰਘ (22), ਜੋ ਬਰਨਾਲਾ ਦੇ ਰਾਧਾ ਰਾਣੀ ਕਲੋਨੀ ਅਤੇ ਜੱਦੀ ਪਿੰਡ ਬਖਤਗੜ੍ਹ ਨਾਲ ਸਬੰਧਤ ਸੀ, ਦੀ ਲਾਸ਼ ਉੱਤਰ ਪ੍ਰਦੇਸ਼ ਦੇ ਫਰੂਖਾਬਾਦ ਸਥਿਤ ਮਿਲਟਰੀ ਕੰਪਲੈਕਸ ਦੀ ਇਕ ਬੰਦ ਬੈਰਕ ਵਿੱਚ ਸ਼ੱਕੀ ਹਾਲਾਤਾਂ ਵਿੱਚ ਮਿਲੀ ਹੈ। ਜਾਣਕਾਰੀ ਅਨੁਸਾਰ ਜਸ਼ਨਪ੍ਰੀਤ ਸਿੰਘ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਸੀ ਅਤੇ ਬੁੱਧਵਾਰ ਦੁਪਹਿਰ ਉਸ ਦੀ ਲਾਸ਼ ਫੰਦੇ ਨਾਲ ਲਟਕਦੀ ਮਿਲੀ। ਇਸ ਘਟਨਾ ਦੀ ਖ਼ਬਰ ਮਿਲਦੇ ਹੀ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੇ ਪਿਤਾ, ਸਾਬਕਾ ਸੈਨਿਕ ਬੂਟਾ ਸਿੰਘ, ਅਤੇ ਵੱਡੇ ਭਰਾ ਨਾਇਕ ਅਰਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਜਸ਼ਨਪ੍ਰੀਤ ਨਵੰਬਰ 2024 ਵਿੱਚ ਅਗਨੀਵੀਰ ਵਜੋਂ ਭਰਤੀ ਹੋਇਆ ਸੀ।
ਉਨ੍ਹਾਂ ਦੇ ਅਨੁਸਾਰ ਸਿਖਲਾਈ ਦੌਰਾਨ ਉਸ ਨੂੰ ਗੰਭੀਰ ਸੱਟ ਲੱਗੀ ਸੀ, ਜਿਸ ਤੋਂ ਬਾਅਦ ਉਸ ਦੀ ਸਿਹਤ ਪੂਰੀ ਤਰ੍ਹਾਂ ਠੀਕ ਨਹੀਂ ਰਹੀ ਸੀ। ਪਰਿਵਾਰ ਨੇ ਇਸ ਘਟਨਾ ਨੂੰ ਲੈ ਕੇ ਸ਼ੱਕ ਜਤਾਉਂਦੇ ਹੋਏ ਦਾਅਵਾ ਕੀਤਾ ਹੈ ਕਿ ਮਾਮਲੇ ਦੀ ਡੂੰਘੀ ਅਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਇਸ ਸਬੰਧ ਵਿੱਚ ਸੈਨਿਕ ਭਲਾਈ ਬੋਰਡ ਬਰਨਾਲਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਫੌਜ ਹੈੱਡਕੁਆਰਟਰ ਵੱਲੋਂ ਘਟਨਾ ਦੀ ਅਧਿਕਾਰਤ ਸੂਚਨਾ ਮਿਲੀ ਹੈ ਅਤੇ ਫੌਜ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਮੁਤਾਬਕ ਅਸਲ ਕਾਰਨ ਜਾਂਚ ਰਿਪੋਰਟ ਤੋਂ ਬਾਅਦ ਹੀ ਸਾਹਮਣੇ ਆ ਸਕੇਗਾ। ਇਸ ਦੁਖਦਾਈ ਘਟਨਾ ਨਾਲ ਜਿੱਥੇ ਪਿੰਡ ਬਖਤਗੜ੍ਹ ਅਤੇ ਇਲਾਕੇ ਵਿੱਚ ਗਹਿਰਾ ਸੋਗ ਹੈ, ਉੱਥੇ ਹੀ ਪਰਿਵਾਰ ਅਤੇ ਸਥਾਨਕ ਲੋਕਾਂ ਵੱਲੋਂ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਂਦੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।
Body Of Barnala s Agniveer Soldier Found Hanging In Closed Barracks Missing For Three Days
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)