ਤਰਸਿਕਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਜੋਧਾ ਨਗਰੀ ਵਿੱਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਵਿਆਹੁਤਾ ਪਲਕਪ੍ਰੀਤ ਕੌਰ ਨੇ ਆਪਣੇ ਘਰੇਲੂ ਜੀਵਨ ਵਿੱਚ ਚੱਲ ਰਹੇ ਝਗੜਿਆਂ ਅਤੇ ਕਲੇਸ਼ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਪਲਕਪ੍ਰੀਤ ਕੌਰ ਦਾ ਵਿਆਹ ਕਰੀਬ ਸੱਤ ਤੋਂ ਅੱਠ ਮਹੀਨੇ ਪਹਿਲਾਂ ਕੁਲਦੀਪ ਸਿੰਘ ਨਾਲ ਹੋਇਆ ਸੀ। ਮ੍ਰਿਤਕ ਦੇ ਪਿਤਾ ਗੁਲਵਿੰਦਰ ਸਿੰਘ ਵਾਸੀ ਕੋਟ ਖਹਿਰਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਨ੍ਹਾਂ ਦੀ ਧੀ ਵਿਆਹ ਤੋਂ ਬਾਅਦ ਲਗਾਤਾਰ ਘਰੇਲੂ ਝਗੜਿਆਂ ਅਤੇ ਤਣਾਅ ਦਾ ਸਾਹਮਣਾ ਕਰ ਰਹੀ ਸੀ। ਪਰਿਵਾਰਕ ਬਿਆਨਾਂ ਮੁਤਾਬਕ ਪਲਕਪ੍ਰੀਤ ਕੌਰ ਵੱਲੋਂ ਕਈ ਵਾਰ ਆਪਣੇ ਮਾਪਿਆਂ ਨੂੰ ਇਹ ਸ਼ਿਕਾਇਤ ਕੀਤੀ ਗਈ ਸੀ ਕਿ ਉਸ ਦਾ ਪਤੀ ਉਸ ਨਾਲ ਝਗੜਾ ਕਰਦਾ ਹੈ ਅਤੇ ਉਸ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਦਾ ਹੈ।
ਉਸ ਨੇ ਇਹ ਵੀ ਦੋਸ਼ ਲਗਾਇਆ ਸੀ ਕਿ ਉਸ ਦੇ ਪਤੀ ਦੇ ਕਿਸੇ ਹੋਰ ਔਰਤ ਨਾਲ ਸੰਬੰਧ ਹਨ, ਜਿਸ ਕਾਰਨ ਦੋਵਾਂ ਵਿਚਕਾਰ ਅਣਬਣ ਅਤੇ ਤਣਾਅ ਬਣਿਆ ਰਹਿੰਦਾ ਸੀ। ਘਟਨਾ ਵਾਲੇ ਦਿਨ ਸੋਲਾਂ ਜੂਨ ਨੂੰ ਕੁਲਦੀਪ ਸਿੰਘ ਆਪਣੇ ਸਸੁਰਾਲ ਪਹੁੰਚਿਆ ਅਤੇ ਦੱਸਿਆ ਕਿ ਦੋਵਾਂ ਵਿਚਕਾਰ ਝਗੜਾ ਹੋਇਆ ਹੈ ਅਤੇ ਪਲਕਪ੍ਰੀਤ ਕੌਰ ਕਮਰੇ ਵਿੱਚ ਅੰਦਰੋਂ ਦਰਵਾਜ਼ਾ ਬੰਦ ਕਰਕੇ ਨਹੀਂ ਖੋਲ੍ਹ ਰਹੀ। ਇਸ ਦੌਰਾਨ ਪਰਿਵਾਰ ਵੱਲੋਂ ਇਕ ਵਿਚੋਲੇ ਨੂੰ ਵੀ ਫੋਨ ਕੀਤਾ ਗਿਆ। ਬਾਅਦ ਵਿੱਚ ਜਾਣਕਾਰੀ ਮਿਲੀ ਕਿ ਪਲਕਪ੍ਰੀਤ ਕੌਰ ਦੀ ਮੌਤ ਹੋ ਚੁੱਕੀ ਹੈ। ਇਸ ਘਟਨਾ ਤੋਂ ਬਾਅਦ ਥਾਣਾ ਤਰਸਿਕਾ ਪੁਲਿਸ ਵੱਲੋਂ ਮਾਮਲਾ ਦਰਜ ਕਰਦੇ ਹੋਏ ਕਾਰਵਾਈ ਕੀਤੀ ਗਈ ਅਤੇ ਕੁਲਦੀਪ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪਰਿਵਾਰ ਵੱਲੋਂ ਲੜਕੀ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
Domestic Violence Ends Young Couple s Life Just Months After Marriage
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)