ਚੰਡੀਗੜ੍ਹ ਪ੍ਰਸ਼ਾਸਨ ਨੇ ਨਿਯਮਾਂ ਦੀ ਉਲੰਘਣਾ ਅਤੇ ਐਗਰੀਗੇਟਰ ਨੀਤੀ ਦੀ ਪਾਲਣਾ ਨਾ ਕਰਨ ਦੇ ਮਾਮਲੇ ਵਿੱਚ ਵੱਡਾ ਫੈਸਲਾ ਲੈਂਦਿਆਂ ਓਲਾ ਕੈਬ ਸੇਵਾਵਾਂ ਦਾ ਲਾਇਸੈਂਸ ਛੇ ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ। ਇਸ ਫੈਸਲੇ ਨਾਲ ਸ਼ਹਿਰ ਵਿੱਚ ਓਲਾ ਰਾਹੀਂ ਕੈਬ ਅਤੇ ਬਾਈਕ ਟੈਕਸੀ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਪ੍ਰਭਾਵਿਤ ਹੋ ਗਈਆਂ ਹਨ।
ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਓਲਾ ਨਾਲ ਜੁੜੇ ਸਾਰੇ ਡਰਾਈਵਰ ਅਤੇ ਵਾਹਨ ਮਾਲਕ ਤੁਰੰਤ ਇਸ ਪਲੇਟਫਾਰਮ ਅਧੀਨ ਸੇਵਾਵਾਂ ਬੰਦ ਕਰਨ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਓਲਾ ਐਪ ਰਾਹੀਂ ਕੋਈ ਵੀ ਬੁਕਿੰਗ ਸਵੀਕਾਰ ਨਾ ਕੀਤੀ ਜਾਵੇ। ਚੰਡੀਗੜ੍ਹ ਪ੍ਰਸ਼ਾਸਨ ਨੇ ਚੇਤਾਵਨੀ ਦਿੱਤੀ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ ਚਲਾਨ ਅਤੇ ਵਾਹਨਾਂ ਦੀ ਜ਼ਬਤੀ ਵੀ ਸ਼ਾਮਲ ਹੋ ਸਕਦੀ ਹੈ।
ਚੰਡੀਗੜ੍ਹ ਟਰਾਂਸਪੋਰਟ ਵਿਭਾਗ ਦੇ ਸਕੱਤਰ ਨਿਤੀਸ਼ ਸਿੰਗਲਾ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਅਸੁਵਿਧਾ ਤੋਂ ਬਚਣ ਲਈ ਓਲਾ ਐਪ ਰਾਹੀਂ ਬੁਕਿੰਗ ਨਾ ਕਰਨ ਅਤੇ ਸਰਕਾਰ ਵੱਲੋਂ ਮਨਜ਼ੂਰ ਹੋਰ ਵਿਕਲਪਿਕ ਕੈਬ ਸੇਵਾਵਾਂ ਦੀ ਵਰਤੋਂ ਕਰਨ। ਪ੍ਰਸ਼ਾਸਨ ਅਨੁਸਾਰ ਇਹ ਕਾਰਵਾਈ ਇਸ ਲਈ ਕੀਤੀ ਗਈ ਹੈ ਕਿਉਂਕਿ ਕੰਪਨੀ ਵੱਲੋਂ ਐਗਰੀਗੇਟਰ ਨੀਤੀ ਦੀ ਪਾਲਣਾ ਨਹੀਂ ਕੀਤੀ ਗਈ ਅਤੇ ਜਾਰੀ ਨੋਟਿਸਾਂ ਦਾ ਵੀ ਕੋਈ ਜਵਾਬ ਨਹੀਂ ਦਿੱਤਾ ਗਿਆ ਸੀ।
Major Action Taken Against Ola Cab Services In Chandigarh License Suspended For Six Months
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)