ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਹੁਸ਼ਿਆਰਪੁਰ ਇੰਚਾਰਜ ਸੰਜੀਵ ਤਲਵਾੜ ਦੀ ਅਗਵਾਈ ਹੇਠ ਅੱਜ ਪਾਰਟੀ ਦੇ ਇੱਕ ਉੱਚ ਪੱਧਰੀ ਵਫ਼ਦ ਵੱਲੋਂ ਥਾਣਾ ਸਿਟੀ ਹੁਸ਼ਿਆਰਪੁਰ ਵਿੱਚ ਲਿਖਤੀ ਦਰਖਾਸਤ ਸੌਂਪੀ ਗਈ। ਇਸ ਦਰਖਾਸਤ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਤੁਰੰਤ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਸੰਜੀਵ ਤਲਵਾੜ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨਾਲ ਸੰਬੰਧਿਤ ਵਿਵਾਦਿਤ ਦ੍ਰਿਸ਼ ਦਰਸਾਏ ਗਏ ਸਨ ਅਤੇ ਉਸ ਵੀਡੀਓ ਵਿੱਚ ਦਿਖਾਏ ਗਏ ਵਿਅਕਤੀ ਨੂੰ ਕਥਿਤ ਤੌਰ ‘ਤੇ ਭਗਵੰਤ ਮਾਨ ਨਾਲ ਜੋੜਿਆ ਗਿਆ ਸੀ।
ਉਨ੍ਹਾਂ ਕਿਹਾ ਕਿ ਉਸ ਸਮੇਂ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਇਹ ਦਾਅਵਾ ਕੀਤਾ ਗਿਆ ਸੀ ਕਿ ਇਹ ਵੀਡੀਓ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਤਿਆਰ ਕੀਤੀ ਗਈ ਫਰਜ਼ੀ ਵੀਡੀਓ ਹੈ। ਸੰਜੀਵ ਤਲਵਾੜ ਅਨੁਸਾਰ ਹੁਣ ਜਾਂਚ ਦੇ ਬਾਅਦ ਸੱਚ ਸਾਹਮਣੇ ਆਇਆ ਹੈ ਅਤੇ ਪਾਰਟੀ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਅਸਲੀ ਹੈ, ਜਿਸ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਭਗਵੰਤ ਮਾਨ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ‘ਤੇ ਸੰਬੰਧਤ ਕਾਨੂੰਨੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇ।
Akali Dal Files Complaint In Hoshiarpur City Police Station Demands Action Against Bhagwant Mann
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)