ਸ਼ਹਿਰ ਦੇ ਪੁਰਾਣੀ ਜੇਲ੍ਹ ਰੋਡ ਸਥਿਤ ਨਿਰਵਾਨਾ ਸਟੇਟ ਦੇ ਨੇੜੇ ਇਕ ਨਿੱਜੀ ਹਸਪਤਾਲ ਦੇ ਡਾਕਟਰ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ, ਨਿਰਵਾਨਾ ਸਟੇਟ ਖੇਤਰ ਦੀ ਇਕ ਕੋਠੀ ਵਿੱਚ ਡਾਕਟਰ ਦੀ ਲਾਸ਼ ਪਈ ਹੋਈ ਮਿਲੀ। ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਇਸ ਦੌਰਾਨ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਸੰਦੀਪ ਗਿੱਲ ਨੇ ਵੀ ਮੌਕੇ ‘ਤੇ ਪਹੁੰਚ ਕੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿੱਚ ਭੇਜਿਆ ਗਿਆ। ਮ੍ਰਿਤਕ ਦੀ ਪਛਾਣ ਡਾ. ਰਣਜੀਤ ਸਿੰਘ ਵਜੋਂ ਹੋਈ ਹੈ, ਜੋ ਕਿ 30 ਸਾਲ ਦੇ ਸਨ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਕਨੀਕੇ ਦੇ ਵਸਨੀਕ ਸਨ। ਫਿਲਹਾਲ ਮੌਤ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪਸ਼ਟ ਜਾਣਕਾਰੀ ਮਿਲ ਸਕੇਗੀ। ਇਸ ਮਾਮਲੇ ਦੀ ਜਾਂਚ ਜਾਰੀ ਹੈ।
Suspicious Death Of Private Hospital Doctor Causes Panic In The Area Body Found In House Police Start Investigation
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)