ਮੰਡੀ ਗੋਬਿੰਦਗੜ੍ਹ ਸਿਆਸੀ ਹਲਚਲ: ਚੋਣਾਂ ਦੇ ਵਿਚਕਾਰ ਰਾਹੁਲ ਸੋਫਤ ਵੱਲੋਂ ਅਸਤੀਫਾ, ਪਾਰਟੀ ਤੇ ਗੰਭੀਰ ਦੋਸ਼

23/06/2026 | Public Times Bureau | Panjab

ਮੰਡੀ ਗੋਬਿੰਦਗੜ੍ਹ ਵਿੱਚ ਨਗਰ ਕੌਂਸਲ ਦੀ ਪ੍ਰਧਾਨ ਅਤੇ ਮੀਤ ਪ੍ਰਧਾਨ ਚੋਣਾਂ ਦੇ ਤਣਾਅ ਦਰਮਿਆਨ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਕੌਂਸਲਰ ਦਿਲਰਾਜ ਸੋਫਤ ਦੇ ਪਤੀ ਰਾਹੁਲ ਸੋਫਤ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨਾਲ ਸਥਾਨਕ ਸਿਆਸੀ ਮਾਹੌਲ ਹੋਰ ਗਰਮਾ ਗਿਆ ਹੈ। ਦਿਲਰਾਜ ਸੋਫਤ ਆਮ ਆਦਮੀ ਪਾਰਟੀ ਦੀ ਦੂਜੀ ਵਾਰ ਕੌਂਸਲਰ ਹਨ, ਜਦਕਿ ਉਨ੍ਹਾਂ ਦੇ ਪਤੀ ਰਾਹੁਲ ਸੋਫਤ ਪਹਿਲਾਂ ਵੀ ਕੌਂਸਲਰ ਰਹਿ ਚੁੱਕੇ ਹਨ। ਅਸਤੀਫੇ ਦਾ ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਨਗਰ ਕੌਂਸਲ ਵਿੱਚ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਦੀ ਪ੍ਰਕਿਰਿਆ ਚੱਲ ਰਹੀ ਸੀ ਅਤੇ ਇਸਨੂੰ ਲੈ ਕੇ ਪਹਿਲਾਂ ਹੀ ਕਾਨੂੰਨੀ ਵਿਵਾਦ ਕਾਰਨ ਚੋਣ ਰੁਕੀ ਹੋਈ ਸੀ।

ਪ੍ਰੈਸ ਕਾਨਫਰੰਸ ਦੌਰਾਨ ਰਾਹੁਲ ਸੋਫਤ ਨੇ ਪਾਰਟੀ ਹਾਈ ਕਮਾਂਡ ਅਤੇ ਸਥਾਨਕ ਵਿਧਾਇਕ ‘ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਹੁਣ ਉਹ ਵਿਰੋਧੀ ਭੂਮਿਕਾ ਅਪਣਾਉਣਗੇ ਅਤੇ ਸ਼ਹਿਰ ਵਿੱਚ ਚੱਲ ਰਹੀਆਂ ਕਥਿਤ ਗਲਤ ਕਾਰਵਾਈਆਂ ਦਾ ਪਰਦਾਫਾਸ਼ ਕਰਨਗੇ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਪਾਰਟੀ ਨੇਤ੍ਰਿਤਵ ਨੂੰ ਅਪੀਲ ਕੀਤੀ ਸੀ ਕਿ ਦਿਲਰਾਜ ਸੋਫਤ ਨੂੰ ਪ੍ਰਧਾਨ ਬਣਾਇਆ ਜਾਵੇ, ਕਿਉਂਕਿ ਉਹ ਤੀਜੀ ਵਾਰ ਕੌਂਸਲਰ ਚੁਣੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਪ੍ਰਧਾਨਗੀ ਦਾ ਹੱਕ ਮਿਲਣਾ ਚਾਹੀਦਾ ਹੈ। ਇਸ ਅਸਤੀਫੇ ਨਾਲ ਮੰਡੀ ਗੋਬਿੰਦਗੜ੍ਹ ਦੀ ਸਿਆਸਤ ਵਿੱਚ ਨਵਾਂ ਮੋੜ ਆ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਨਗਰ ਕੌਂਸਲ ਦੀ ਚੋਣ ਪ੍ਰਕਿਰਿਆ ਹੋਰ ਵੀ ਰੋਚਕ ਅਤੇ ਤਣਾਅਪੂਰਨ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Mandi Gobindgarh Political Turmoil Rahul Sofat Resigns Amid Elections Makes Serious Allegations Against The Party


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App