ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਬੰਧਿਤ ਇਕ ਵੀਡੀਓ ਦੀ ਕਥਿਤ ਫਰਜ਼ੀ ਫੋਰੈਂਸਿਕ ਰਿਪੋਰਟ ਤਿਆਰ ਕਰਨ ਦੇ ਮਾਮਲੇ ਵਿੱਚ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਐਫ਼.ਆਈ.ਆਰ ਦਰਜ ਕੀਤੀ ਗਈ ਹੈ। ਉਨ੍ਹਾਂ ਅਨੁਸਾਰ ਇਸ ਮਾਮਲੇ ਵਿੱਚ ਅਰੁਣ ਮਹਿੰਦਰੂ ਅਤੇ ਅੰਕਿਤ ਨੂੰ ਨਾਮਜ਼ਦ ਕੀਤਾ ਗਿਆ ਹੈ। ਮਜੀਠੀਆ ਦਾ ਦਾਅਵਾ ਹੈ ਕਿ ਐਫ਼.ਆਈ.ਆਰ ਵਿੱਚ ਪੰਜਾਬ ਸਰਕਾਰ ਦੇ ਕੁਝ ਅਧਿਕਾਰੀਆਂ ਦੀ ਮਿਲੀਭਗਤ ਦਾ ਵੀ ਜ਼ਿਕਰ ਕੀਤਾ ਗਿਆ ਹੈ। ਪ੍ਰੈੱਸ ਕਾਨਫਰੰਸ ਦੌਰਾਨ ਮਜੀਠੀਆ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਵੀਡੀਓ ਨਾਲ ਜੁੜੀ ਪਹਿਲਾਂ ਹੀ ਜਾਂਚ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦਾ ਦੋਸ਼ ਹੈ ਕਿ ਉਸ ਜਾਂਚ ਨੂੰ ਗਲਤ ਸਾਬਤ ਕਰਨ ਲਈ ਮੁੱਖ ਮੰਤਰੀ ਵੱਲੋਂ ਆਪਣੇ ਅਮਲੇ ਨਾਲ ਮਿਲ ਕੇ ਕਥਿਤ ਤੌਰ ‘ਤੇ ਫਰਜ਼ੀ ਰਿਪੋਰਟ ਤਿਆਰ ਕਰਵਾਈ ਗਈ, ਹਾਲਾਂਕਿ ਉਹਨਾਂ ਨੇ ਇਸ ਦਾਅਵੇ ਦੇ ਹੱਕ ਵਿੱਚ ਕੋਈ ਅਧਿਕਾਰਿਕ ਸਬੂਤ ਪੇਸ਼ ਨਹੀਂ ਕੀਤਾ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਗੁਰੂਗ੍ਰਾਮ ਦੇ ਇੱਕ ਵੱਡੇ ਹੋਟਲ ਦੀ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਕੁਝ ਅਧਿਕਾਰੀਆਂ ਦੀ ਭੂਮਿਕਾ ਉਜਾਗਰ ਹੁੰਦੀ ਹੈ ਅਤੇ ਇਸ ਕੰਮ ਲਈ ਵੱਡੀ ਰਕਮ ਦੇ ਭੁਗਤਾਨ ਦੀ ਗੱਲ ਵੀ ਸਾਹਮਣੇ ਆਈ ਹੈ। ਮਜੀਠੀਆ ਨੇ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਜੋ ਵੀ ਵਿਅਕਤੀ ਜਾਂ ਅਧਿਕਾਰੀ ਇਸ ਵਿੱਚ ਸ਼ਾਮਲ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰੀ ਜਾਂਚ ਏਜੰਸੀਆਂ ਤੋਂ ਵੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।
New Twist In Cm Video Controversy Case Fir Registered In Gurugram On Charges Of Making Fake Forensic Report
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)