ਪੰਜਾਬ ਪੁਲਿਸ ਕਾਂਸਟੇਬਲ ਸੀ.ਬੀ.ਟੀ.-1 ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ, ਉਮੀਦਵਾਰ ਅਧਿਕਾਰਕ ਵੈੱਬਸਾਈਟ ਤੋਂ ਕਰ ਸਕਦੇ ਹਨ ਡਾਊਨਲੋਡ

24/06/2026 | Public Times Bureau | Panjab

ਪੰਜਾਬ ਪੁਲਿਸ ਕਾਂਸਟੇਬਲ ਭਰਤੀ ਲਈ ਸੀ.ਬੀ.ਟੀ.-1 ਪ੍ਰੀਖਿਆ ਦਾ ਐਡਮਿਟ ਕਾਰਡ ਜਾਰੀ ਕਰ ਦਿੱਤਾ ਗਿਆ ਹੈ। ਜਿਹੜੇ ਉਮੀਦਵਾਰ ਇਸ ਪ੍ਰੀਖਿਆ ਵਿੱਚ ਸ਼ਾਮਲ ਹੋਣ ਦੀ ਤਿਆਰੀ ਕਰ ਰਹੇ ਸਨ, ਉਹ ਹੁਣ ਅਧਿਕਾਰਕ ਵੈੱਬਸਾਈਟ ਰਾਹੀਂ ਆਪਣਾ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ। ਉਮੀਦਵਾਰ 30 ਜੂਨ ਸ਼ਾਮ 6 ਵਜੇ ਤੱਕ ਆਪਣਾ ਐਡਮਿਟ ਕਾਰਡ ਡਾਊਨਲੋਡ ਕਰ ਸਕਣਗੇ। ਇਸ ਲਈ ਉਮੀਦਵਾਰਾਂ ਨੂੰ ਆਪਣੀਆਂ ਲੌਗਇਨ ਜਾਣਕਾਰੀਆਂ ਦੀ ਲੋੜ ਹੋਵੇਗੀ। ਐਡਮਿਟ ਕਾਰਡ ਡਾਊਨਲੋਡ ਕਰਨ ਲਈ ਉਮੀਦਵਾਰਾਂ ਨੂੰ ਪੰਜਾਬ ਪੁਲਿਸ ਦੀ ਅਧਿਕਾਰਕ ਵੈੱਬਸਾਈਟ ‘ਤੇ ਜਾ ਕੇ “ਐਡਮਿਟ ਕਾਰਡ” ਸੈਕਸ਼ਨ ਵਿੱਚ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰਨਾ ਹੋਵੇਗਾ ਅਤੇ ਆਪਣੀ ਆਈ.ਡੀ. ਤੇ ਪਾਸਵਰਡ ਦਰਜ ਕਰਨਾ ਹੋਵੇਗਾ।

ਲੌਗਇਨ ਕਰਨ ਤੋਂ ਬਾਅਦ ਐਡਮਿਟ ਕਾਰਡ ਸਕ੍ਰੀਨ ‘ਤੇ ਦਿਖਾਈ ਦੇਵੇਗਾ, ਜਿਸਨੂੰ ਉਮੀਦਵਾਰ ਡਾਊਨਲੋਡ ਕਰਕੇ ਪ੍ਰਿੰਟ ਆਊਟ ਜ਼ਰੂਰ ਲੈਣ। ਜਾਣਕਾਰੀ ਅਨੁਸਾਰ ਸੀ.ਬੀ.ਟੀ.-1 ਪ੍ਰੀਖਿਆ ਪੰਜਾਬ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ 1 ਜੁਲਾਈ ਤੋਂ 30 ਜੁਲਾਈ 2026 ਤੱਕ ਕਰਵਾਈ ਜਾਵੇਗੀ। ਇਸ ਪ੍ਰੀਖਿਆ ਵਿੱਚ ਬਹੁ-ਵਿਕਲਪੀ ਪ੍ਰਸ਼ਨ ਪੁੱਛੇ ਜਾਣਗੇ। ਲਿਖਤੀ ਪ੍ਰੀਖਿਆ ਵਿੱਚ ਸਫਲ ਹੋਣ ਵਾਲੇ ਉਮੀਦਵਾਰਾਂ ਨੂੰ ਅਗਲੇ ਪੜਾਅ ਵਿੱਚ ਸਰੀਰਕ ਮਾਪ-ਤੋਲ ਅਤੇ ਸਰੀਰਕ ਟੈਸਟ ਲਈ ਬੁਲਾਇਆ ਜਾਵੇਗਾ। ਇਸ ਤੋਂ ਬਾਅਦ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ। ਇਸ ਭਰਤੀ ਮੁਹਿੰਮ ਤਹਿਤ ਕੁੱਲ 3298 ਅਸਾਮੀਆਂ ਭਰੀਆਂ ਜਾਣਗੀਆਂ। ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਬਾਕੀ ਰਹਿੰਦੇ ਸਮੇਂ ਦਾ ਪੂਰਾ ਲਾਭ ਲੈਂਦੇ ਹੋਏ ਨਿਯਮਤ ਮੌਕ ਟੈਸਟ ਅਤੇ ਪਿਛਲੇ ਸਾਲਾਂ ਦੇ ਪ੍ਰਸ਼ਨ ਪੱਤਰਾਂ ਦੀ ਅਭਿਆਸ ਕਰਕੇ ਆਪਣੀ ਤਿਆਰੀ ਨੂੰ ਮਜ਼ਬੂਤ ਬਣਾਉਣ।

Admit Cards Released For The Punjab Police Constable Cbt 1 Exam Candidates Can Download Them From The Official Website


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App