ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਅਤੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅੱਗੇ ਆਪਣਾ ਪੱਖ ਰੱਖਿਆ। ਇਸ ਦੌਰਾਨ ਉਨ੍ਹਾਂ ਨੇ ਮੰਨਿਆ ਕਿ ਉਨ੍ਹਾਂ ਵੱਲੋਂ ਕੀਤੇ ਗਏ ਕੁਝ ਸ਼ਬਦ ਕਾਨੂੰਨੀ ਅਤੇ ਸਮਾਜਿਕ ਤੌਰ ‘ਤੇ ਗਲਤ ਸਨ ਅਤੇ ਇਸ ਲਈ ਉਹ ਪਹਿਲਾਂ ਵੀ ਜਨਤਕ ਤੌਰ ‘ਤੇ ਮਾਫੀ ਮੰਗ ਚੁੱਕੇ ਹਨ। ਕਮਿਸ਼ਨ ਅੱਗੇ ਆਪਣੀ ਪੇਸ਼ੀ ਦੌਰਾਨ ਬਿੱਟੂ ਨੇ ਕਿਹਾ ਕਿ ਉਹ ਆਪਣੇ ਸੋਸ਼ਲ ਮੀਡੀਆ ਖਾਤਿਆਂ ਤੋਂ ਸੰਬੰਧਿਤ ਵੀਡੀਓਜ਼ ਹਟਾ ਚੁੱਕੇ ਹਨ ਅਤੇ ਉਹ ਇਸ ਮਾਮਲੇ ‘ਤੇ ਅਫ਼ਸੋਸ ਜਤਾ ਚੁੱਕੇ ਹਨ। ਉਨ੍ਹਾਂ ਨੇ ਆਪਣਾ ਪੱਖ ਰੱਖਦਿਆਂ ਇਹ ਵੀ ਦੱਸਿਆ ਕਿ ਉਸ ਸਮੇਂ ਹਾਲਾਤ ਕਾਫ਼ੀ ਤਣਾਅਪੂਰਨ ਸਨ। ਇਸ ਮਾਮਲੇ ਵਿੱਚ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸਖ਼ਤ ਰੁਖ ਅਪਣਾਉਂਦੇ ਹੋਏ ਕਿਹਾ ਕਿ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਨਾਲ ਖਾਸ ਵਰਗ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਵੱਲੋਂ ਦਿੱਤੇ ਗਏ ਹੁਕਮਾਂ ਅਨੁਸਾਰ ਰਵਨੀਤ ਬਿੱਟੂ ਨੂੰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ, ਡੇਰਾ ਸੱਚਖੰਡ ਬੱਲਾਂ, ਡੇਰਾ ਬ੍ਰਹਮ ਦਾਸ ਫਿਲੌਰ ਅਤੇ ਰਾਮ ਤੀਰਥ ਵਿਖੇ ਨਤਮਸਤਕ ਹੋ ਕੇ ਭੁੱਲ ਬਖ਼ਸ਼ਾਉਣ ਲਈ ਕਿਹਾ ਗਿਆ ਹੈ।
ਜਿਸ ਤੋਂ ਬਾਅਦ ਮਾਮਲੇ ਨੂੰ ਨਿਪਟਾਇਆ ਜਾਵੇਗਾ। ਇਹ ਵਿਵਾਦ ਸਾਲ 2021 ਦੀ ਪੰਜਾਬ ਨਗਰ ਨਿਗਮ ਚੋਣਾਂ ਦੌਰਾਨ ਹੋਈ ਇੱਕ ਘਟਨਾ ਨਾਲ ਜੁੜਿਆ ਹੈ, ਜਦੋਂ ਧੂਰੀ ਵਿੱਚ ਇਕ ਭਾਜਪਾ ਆਗੂ ਦੀ ਹਿਰਾਸਤ ਤੋਂ ਬਾਅਦ ਰਾਜਨੀਤਿਕ ਤਣਾਅ ਦੌਰਾਨ ਬਿੱਟੂ ਅਤੇ ਪੁਲਿਸ ਅਧਿਕਾਰੀਆਂ ਵਿਚਕਾਰ ਤੀਖੀ ਬਹਿਸ ਹੋਈ ਸੀ। ਉਸ ਸਮੇਂ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਉਨ੍ਹਾਂ ‘ਤੇ ਜਾਤੀ ਸੂਚਕ ਸ਼ਬਦਾਂ ਦੇ ਇਸਤੇਮਾਲ ਦੇ ਦੋਸ਼ ਲੱਗੇ ਸਨ। ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਸ ਮਾਮਲੇ ਦਾ ਖੁਦ ਨੋਟਿਸ ਲੈਂਦੇ ਹੋਏ ਉਨ੍ਹਾਂ ਨੂੰ ਤਲਬ ਕੀਤਾ ਸੀ ਅਤੇ ਸੰਗਰੂਰ ਪੁਲਿਸ ਤੋਂ ਰਿਪੋਰਟ ਵੀ ਮੰਗੀ ਗਈ ਸੀ। ਪਹਿਲਾਂ ਵੀ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਸੀ ਪਰ ਉਹ ਨਿੱਜੀ ਕਾਰਨਾਂ ਕਰਕੇ ਪੇਸ਼ ਨਹੀਂ ਹੋ ਸਕੇ ਸਨ।
Minister Of State For Railways Ravneet Bittu Appears Before The Scheduled Castes Commission Defends In Controversial Statement Case
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)