ਤੇਜ਼ ਮੀਂਹ ਤੇ ਹਨੇਰੀ ਨੇ ਉਜਾੜਿਆ ਘਰ , ਅਲੋਵਾਲ ਵਿੱਚ ਮਕਾਨ ਦਾ ਲੈਂਟਰ ਡਿੱਗਿਆ

25/06/2026 | Public Times Bureau | Panjab

ਬਟਾਲਾ ਨਜ਼ਦੀਕ ਪੈਂਦੇ ਪਿੰਡ ਅਲੋਵਾਲ ਵਿੱਚ ਬੀਤੀ ਦੇਰ ਰਾਤ ਪਏ ਤੇਜ਼ ਮੀਂਹ ਅਤੇ ਹਨੇਰੀ ਕਾਰਨ ਇੱਕ ਮਕਾਨ ਦਾ ਲੈਂਟਰ ਅਚਾਨਕ ਡਿੱਗ ਪਿਆ। ਇਸ ਹਾਦਸੇ ਵਿੱਚ ਵੱਡਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ, ਪਰ ਦੋ ਪਰਿਵਾਰਾਂ ਦੇ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਪ੍ਰਭਾਵਿਤ ਪਰਿਵਾਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਤੁਰੰਤ ਆਰਥਿਕ ਸਹਾਇਤਾ ਅਤੇ ਸੁਰੱਖਿਅਤ ਰਹਿਣ ਦੀ ਵਿਵਸਥਾ ਕਰਨ ਦੀ ਮੰਗ ਕੀਤੀ ਹੈ। ਜਾਣਕਾਰੀ ਦਿੰਦਿਆਂ ਹਰਜਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਅਲੋਵਾਲ ਨੇ ਦੱਸਿਆ ਕਿ ਉਹ ਆਪਣੀ ਕਰੀਬ 90 ਸਾਲਾ ਮਾਤਾ ਜੋਗਿੰਦਰ ਕੌਰ ਨਾਲ ਘਰ ਵਿੱਚ ਮੌਜੂਦ ਸਨ। ਦੇਰ ਰਾਤ ਅਚਾਨਕ ਕਮਰੇ ਦੇ ਲੈਂਟਰ ਵਿਚੋਂ ਛੋਟੇ-ਛੋਟੇ ਟੁਕੜੇ ਡਿੱਗਣੇ ਸ਼ੁਰੂ ਹੋ ਗਏ। ਜਿਵੇਂ ਹੀ ਉਨ੍ਹਾਂ ਨੇ ਲੈਂਟਰ ਵਿੱਚੋਂ ਤੜ-ਤੜ ਦੀ ਆਵਾਜ਼ ਸੁਣੀ ਤਾਂ ਉਹ ਤੁਰੰਤ ਆਪਣੀ ਮਾਤਾ ਨੂੰ ਕਮਰੇ ਵਿੱਚੋਂ ਬਾਹਰ ਕੱਢਣ ਲਈ ਦੌੜੇ। ਇਸ ਦੌਰਾਨ ਲੈਂਟਰ ਦਾ ਇੱਕ ਵੱਡਾ ਹਿੱਸਾ ਭਾਰੀ ਗੜਗੜਾਹਟ ਨਾਲ ਡਿੱਗ ਪਿਆ।

ਹਰਜਿੰਦਰ ਸਿੰਘ ਨੇ ਦੱਸਿਆ ਕਿ ਸਮੇਂ ਸਿਰ ਸਾਵਧਾਨੀ ਵਰਤਣ ਕਾਰਨ ਉਨ੍ਹਾਂ ਅਤੇ ਉਨ੍ਹਾਂ ਦੀ ਮਾਤਾ ਦੀ ਜਾਨ ਬਚ ਗਈ। ਹਾਲਾਂਕਿ ਹਾਦਸੇ ਦੌਰਾਨ ਜੋਗਿੰਦਰ ਕੌਰ ਨੂੰ ਮਾਮੂਲੀ ਸੱਟਾਂ ਲੱਗੀਆਂ, ਪਰ ਘਰ ਦੇ ਅੰਦਰ ਪਿਆ ਸਾਮਾਨ ਅਤੇ ਮਕਾਨ ਦਾ ਵੱਡਾ ਹਿੱਸਾ ਨੁਕਸਾਨਿਆ ਗਿਆ ਹੈ, ਜਿਸ ਕਾਰਨ ਪਰਿਵਾਰ ਨੂੰ ਭਾਰੀ ਮਾਲੀ ਝਟਕਾ ਲੱਗਿਆ ਹੈ। ਘਟਨਾ ਦੀ ਖ਼ਬਰ ਮਿਲਦੇ ਹੀ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਕੇ 'ਤੇ ਪਹੁੰਚ ਗਏ ਅਤੇ ਪ੍ਰਭਾਵਿਤ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਏ। ਇਸ ਮੌਕੇ ਵਾਰਡ ਦੇ ਮੌਜੂਦਾ ਕੌਂਸਲਰ ਦੇ ਪਰਿਵਾਰਕ ਮੈਂਬਰਾਂ ਸਮੇਤ ਬਲਵਿੰਦਰ ਸਿੰਘ ਚੱਠਾ, ਹਰਮਨ ਗਿੱਲ ਅਤੇ ਜੈ ਸਿੰਘ ਨੇ ਵੀ ਮੌਕੇ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਆਰਥਿਕ ਹਾਲਤ ਪਹਿਲਾਂ ਹੀ ਕਮਜ਼ੋਰ ਹੈ ਅਤੇ ਉਨ੍ਹਾਂ ਕੋਲ ਆਮਦਨ ਦਾ ਕੋਈ ਪੱਕਾ ਸਾਧਨ ਨਹੀਂ ਹੈ। ਇਸ ਲਈ ਪ੍ਰਸ਼ਾਸਨ ਨੂੰ ਤੁਰੰਤ ਸਹਾਇਤਾ ਦੇਣੀ ਚਾਹੀਦੀ ਹੈ।

ਇਸੇ ਮਕਾਨ ਨਾਲ ਸਾਂਝੇ ਲੈਂਟਰ ਵਾਲੇ ਘਰ ਵਿੱਚ ਰਹਿ ਰਹੀ ਜਸਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦਾ ਲੈਂਟਰ ਵੀ ਅੱਧੇ ਤੋਂ ਵੱਧ ਹਿੱਸੇ ਤੱਕ ਨੁਕਸਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਦੂਜਿਆਂ ਦੇ ਘਰਾਂ ਵਿੱਚ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ ਅਤੇ ਘਰ ਦੀ ਮੁਰੰਮਤ ਕਰਵਾਉਣਾ ਉਨ੍ਹਾਂ ਦੀ ਸਮਰੱਥਾ ਤੋਂ ਬਾਹਰ ਹੈ। ਉਨ੍ਹਾਂ ਨੇ ਦੱਸਿਆ ਕਿ ਲੈਂਟਰ ਦੇ ਨੁਕਸਾਨ ਕਾਰਨ ਪਰਿਵਾਰ ਹਰ ਵੇਲੇ ਡਰ ਅਤੇ ਅਸੁਰੱਖਿਆ ਦੇ ਮਾਹੌਲ ਵਿੱਚ ਜੀਵਨ ਬਤੀਤ ਕਰ ਰਿਹਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਦੋਵੇਂ ਪਰਿਵਾਰ ਪਹਿਲਾਂ ਹੀ ਆਰਥਿਕ ਤੰਗੀ ਨਾਲ ਜੂਝ ਰਹੇ ਹਨ ਅਤੇ ਹੁਣ ਇਸ ਕੁਦਰਤੀ ਆਫ਼ਤ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਉਨ੍ਹਾਂ ਨੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ, ਘਰਾਂ ਦੀ ਮੁਰੰਮਤ ਲਈ ਵਿਸ਼ੇਸ਼ ਸਹਾਇਤਾ ਪ੍ਰਦਾਨ ਕੀਤੀ ਜਾਵੇ ਅਤੇ ਉਦੋਂ ਤੱਕ ਉਨ੍ਹਾਂ ਦੇ ਰਹਿਣ ਲਈ ਸੁਰੱਖਿਅਤ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਉਹ ਆਪਣਾ ਜੀਵਨ ਮੁੜ ਸਧਾਰਨ ਢੰਗ ਨਾਲ ਬਤੀਤ ਕਰ ਸਕਣ।

Heavy Rain And Wind Destroyed A House A Lantern Fell From A House In Alowal


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App