ਕਾਦੀਆਂ ਹਲਕੇ ਵਿੱਚ ਅੱਜ ਰਾਜਨੀਤਿਕ ਤੌਰ ‘ਤੇ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਪਾਰਟੀ ਤੋਂ ਅਲਵਿਦਾ ਕਹਿ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਇਹ ਸ਼ਮੂਲੀਅਤ ਚੰਡੀਗੜ੍ਹ ਵਿੱਚ ਹੋਈ, ਜਿੱਥੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ।
ਗੁਰਇਕਬਾਲ ਸਿੰਘ ਮਾਹਲ ਦੀ ਸ਼ਮੂਲੀਅਤ ਨਾਲ ਕਾਦੀਆਂ ਦੀ ਸਿਆਸਤ ਵਿੱਚ ਨਵੀਂ ਗਰਮੀ ਆ ਗਈ ਹੈ ਅਤੇ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਧਿਆਨਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਕਾਦੀਆਂ ਵਿੱਚ ਹੋਈਆਂ ਨਗਰ ਕੌਂਸਲ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਮਾਹਲ ਦੀ ਅਗਵਾਈ ਹੇਠ ਮਹੱਤਵਪੂਰਨ ਜਿੱਤ ਦਰਜ ਕੀਤੀ ਸੀ।
ਇਸ ਸਫਲਤਾ ਦੇ ਕੁਝ ਹੀ ਦਿਨਾਂ ਬਾਅਦ ਮਾਹਲ ਵੱਲੋਂ ਪਾਰਟੀ ਬਦਲਣ ਦੇ ਫੈਸਲੇ ਨੇ ਸਥਾਨਕ ਸਿਆਸੀ ਸਮੀਕਰਨਾਂ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਹਲਕੇ ਦੀ ਆਉਣ ਵਾਲੀ ਰਾਜਨੀਤੀ ਲਈ ਇਕ ਵੱਡਾ ਮੋੜ ਮੰਨਿਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਕਾਦੀਆਂ ਹਲਕੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਵੱਖ-ਵੱਖ ਪੱਖਾਂ ਵੱਲੋਂ ਇਸ ਫੈਸਲੇ ਨੂੰ ਲੈ ਕੇ ਆਪਣੇ-ਆਪਣੇ ਤੌਰ ‘ਤੇ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ।
Big Upheaval In Qadian Constituency Politics Akali Dal Constituency In charge Leaves Party Joins Aam Aadmi Party
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)