ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ ਦੇ ਆਸ਼ੀਸ਼ ਨੇਗੀ ਨਾਮਕ ਵਿਅਕਤੀ ਵੱਲੋਂ ਸਿੱਖਾਂ ਖ਼ਿਲਾਫ਼ ਜੂਨ ੧੯੮੪ ਵਰਗੀਆਂ ਘਟਨਾਵਾਂ ਨੂੰ ਦੁਹਰਾਉਣ ਸਬੰਧੀ ਦਿੱਤੀ ਗਈ ਧਮਕੀ ਦਾ ਗੰਭੀਰ ਨੋਟਿਸ ਲੈਂਦਿਆਂ ਉਤਰਾਖੰਡ ਸਰਕਾਰ ਨੂੰ ਤੁਰੰਤ ਅਤੇ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਬਿਆਨ ਦੇਸ਼ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਵੱਡਾ ਖ਼ਤਰਾ ਹਨ ਅਤੇ ਇਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜਥੇਦਾਰ ਨੇ ਕਿਹਾ ਕਿ ਸਿੱਖ ਕੌਮ, ਜਿਸ ਦੀਆਂ ਅਨੇਕਾਂ ਕੁਰਬਾਨੀਆਂ ਨਾਲ ਦੇਸ਼ ਨੂੰ ਆਜ਼ਾਦੀ ਅਤੇ ਤਰੱਕੀ ਦਾ ਰਾਹ ਮਿਲਿਆ, ਉਸ ਖ਼ਿਲਾਫ਼ ਇਸ ਤਰ੍ਹਾਂ ਦੀ ਧਮਕੀ ਦੇਣਾ ਬਹੁਤ ਹੀ ਨਿੰਦਣਯੋਗ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਬਿਆਨ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਕੁਝ ਲੋਕਾਂ ਦੇ ਮਨਾਂ ਵਿੱਚ ਸਿੱਖ ਵਿਰੋਧੀ ਭਾਵਨਾਵਾਂ ਗਹਿਰਾਈ ਨਾਲ ਪਾਈਆਂ ਜਾਂਦੀਆਂ ਹਨ, ਜੋ ਚਿੰਤਾ ਦਾ ਵਿਸ਼ਾ ਹੈ। ਸਿੱਖਾਂ ਨੂੰ ਅਪੀਲ ਕੀਤੀ ਗਈ ਕਿ ਉਹ ਅਜਿਹੀਆਂ ਭੜਕਾਊ ਗੱਲਾਂ ਤੋਂ ਦੂਰ ਰਹਿ ਕੇ ਸਬਰ ਅਤੇ ਸੰਯਮ ਬਣਾਈ ਰੱਖਣ। ਜਥੇਦਾਰ ਨੇ ਉਤਰਾਖੰਡ ਸਰਕਾਰ ਨੂੰ ਆਖਿਆ ਕਿ ਸੂਬੇ ਵਿੱਚ ਸਿੱਖ ਯਾਤਰੀਆਂ ਅਤੇ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕੁਝ ਸਥਾਨਕ ਤੱਤਾਂ ਵੱਲੋਂ ਸਿੱਖਾਂ ਦੇ ਕਕਾਰਾਂ ਅਤੇ ਧਾਰਮਿਕ ਪਹਿਰਾਵੇ ਉੱਤੇ ਕੀਤੇ ਜਾ ਰਹੇ ਸਵਾਲ ਗੰਭੀਰ ਚਿੰਤਾ ਦਾ ਕਾਰਨ ਹਨ ਅਤੇ ਇਨ੍ਹਾਂ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਨਾ ਰੋਕਿਆ ਗਿਆ ਤਾਂ ਸਿੱਖ ਸੰਗਤ ਨੂੰ ਉਤਰਾਖੰਡ ਯਾਤਰਾ ਬਾਰੇ ਸਖ਼ਤ ਫੈਸਲਾ ਲੈਣ ਲਈ ਮਜਬੂਰ ਹੋਣਾ ਪੈ ਸਕਦਾ ਹੈ। ਅੰਤ ਵਿੱਚ ਜਥੇਦਾਰ ਨੇ ਆਖਿਆ ਕਿ ਇਸ ਪੂਰੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਕਾਨੂੰਨੀ ਪੱਖ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਏ ਤਾਂ ਜੋ ਅਜਿਹੇ ਅਨਸਰਾਂ ਨੂੰ ਸਪਸ਼ਟ ਸੁਨੇਹਾ ਦਿੱਤਾ ਜਾ ਸਕੇ।
Uttarakhand Government Ordered To Take Strict Action After Critical Statements On Sikh Community s Security And Travel
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)