ਸਰਕਾਰੀ ਪੁਲਿਸ ਵਾਹਨ ਵਿੱਚੋਂ ਤੇਲ ਕੱਢਣ ਦਾ ਮਾਮਲਾ ਸਾਹਮਣੇ ਆਉਣ ’ਤੇ ਸੀਨੀਅਰ ਕਾਂਸਟੇਬਲ ਮੁਅੱਤਲ, ਵਿਭਾਗੀ ਜਾਂਚ ਸ਼ੁਰੂ

27/06/2026 | Public Times Bureau | Panjab

ਅਬੋਹਰ ਦੇ ਖੁਈਆਂ ਸਰਵਰ ਥਾਣੇ ਅਧੀਨ ਆਉਂਦੀ ਕੱਲਰਖੇੜਾ ਪੁਲਿਸ ਚੌਕੀ ਨਾਲ ਸਬੰਧਤ ਸਰਕਾਰੀ ਪੁਲਿਸ ਵਾਹਨ ਵਿੱਚੋਂ ਤੇਲ ਕੱਢਣ ਦੇ ਮਾਮਲੇ ਵਿੱਚ ਪੁਲਿਸ ਵਿਭਾਗ ਨੇ ਸਖ਼ਤ ਕਾਰਵਾਈ ਕਰਦਿਆਂ ਇੱਕ ਸੀਨੀਅਰ ਕਾਂਸਟੇਬਲ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮਾਮਲੇ ਦੀ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸਰਕਾਰੀ ਪੁਲਿਸ ਵਾਹਨ ਨੰਬਰ ਪੀਬੀ 65 ਬੀਏ 8061 ਦੇ ਡਰਾਈਵਰ ਸੀਨੀਅਰ ਕਾਂਸਟੇਬਲ ਰਘਬੀਰ ਸਿੰਘ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ, ਜਿਸ ਵਿੱਚ ਉਹ ਕਥਿਤ ਤੌਰ ’ਤੇ ਗੱਡੀ ਦੇ ਫਿਊਲ ਟੈਂਕ ਵਿੱਚੋਂ ਤੇਲ ਕੱਢਦਾ ਦਿਖਾਈ ਦੇ ਰਿਹਾ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਉੱਚ ਪੁਲਿਸ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕੀਤੀ।

ਐੱਸ ਪੀ ਹੈੱਡਕੁਆਰਟਰ ਫਾਜ਼ਿਲਕਾ ਲਵਦੀਪ ਸਿੰਘ ਗਿੱਲ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੰਬੰਧਤ ਮੁਲਾਜ਼ਮ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਵਿਭਾਗੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੰਬੰਧਤ ਵਾਹਨ ਨੂੰ ਵੀ ਜਾਂਚ ਲਈ ਰੋਕ ਦਿੱਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਪੁਲਿਸ ਵਿੱਚ ਅਨੁਸ਼ਾਸਨ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਜੇਕਰ ਕੋਈ ਵੀ ਮੁਲਾਜ਼ਮ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਇਹ ਵੀ ਕਿਹਾ ਕਿ ਮਾਮਲੇ ਦੀ ਜਾਂਚ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।

Senior Constable Suspended After Oil Spill From Government Police Vehicle Revealed Departmental Inquiry Initiated


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App