ਗੁਰਦਾਸਪੁਰ ਦੇ ਦੀਨਾਨਗਰ ਹਲਕੇ ਅਧੀਨ ਆਉਂਦੇ ਗਲਹੜੀ ਹਾਈਡਲ ਪ੍ਰੋਜੈਕਟ 'ਤੇ ਸ਼ੁੱਕਰਵਾਰ ਦੇਰ ਰਾਤ ਪਾਣੀ ਦਾ ਪੱਧਰ ਅਚਾਨਕ ਵਧਣ ਕਾਰਨ ਆਲੇ-ਦੁਆਲੇ ਦੇ ਪਿੰਡਾਂ ਵਿੱਚ ਹੜਕੰਪ ਮਚ ਗਿਆ। ਹਾਈਡਲ ਦੇ ਗੇਟ ਸਮੇਂ ਸਿਰ ਨਾ ਖੁੱਲ੍ਹਣ ਕਾਰਨ ਪਾਣੀ ਖੇਤਾਂ ਵੱਲ ਫੈਲਣਾ ਸ਼ੁਰੂ ਹੋ ਗਿਆ, ਜਿਸ ਨਾਲ ਕਿਸਾਨਾਂ ਵਿੱਚ ਪਿਛਲੇ ਸਾਲ ਵਰਗੀ ਤਬਾਹੀ ਦਾ ਡਰ ਪੈਦਾ ਹੋ ਗਿਆ। ਹਾਲਾਤ ਗੰਭੀਰ ਹੁੰਦੇ ਦੇਖ ਸਥਾਨਕ ਨੌਜਵਾਨਾਂ ਨੇ ਖ਼ੁਦ ਮੋਰਚਾ ਸੰਭਾਲਿਆ। ਬਿਜਲੀ ਨਾ ਹੋਣ ਦੇ ਬਾਵਜੂਦ ਉਨ੍ਹਾਂ ਨੇ ਰਾਤ ਭਰ ਮਿਹਨਤ ਕਰਕੇ ਹਾਈਡਲ ਦੇ ਗੇਟ ਖੋਲ੍ਹੇ, ਜਿਸ ਨਾਲ ਪਾਣੀ ਦੀ ਨਿਕਾਸੀ ਸ਼ੁਰੂ ਹੋਈ ਅਤੇ ਵੱਡੇ ਪੱਧਰ 'ਤੇ ਫ਼ਸਲਾਂ ਨੂੰ ਨੁਕਸਾਨ ਹੋਣ ਤੋਂ ਬਚਾਇਆ ਗਿਆ।
ਖਾਲਸਾ ਏਡ ਨਾਲ ਜੁੜੇ ਨਵਜੀਤ ਸਿੰਘ ਨੇ ਮੌਕੇ ਤੋਂ ਵੀਡੀਓ ਸਾਂਝੀ ਕਰਦਿਆਂ ਦੱਸਿਆ ਕਿ ਜੇਕਰ ਗੇਟ ਕੁਝ ਹੋਰ ਸਮੇਂ ਲਈ ਬੰਦ ਰਹਿੰਦੇ ਤਾਂ ਹਾਲਾਤ ਕਾਬੂ ਤੋਂ ਬਾਹਰ ਹੋ ਸਕਦੇ ਸਨ। ਉਨ੍ਹਾਂ ਕਿਹਾ ਕਿ ਬਿਜਲੀ ਨਾ ਹੋਣ ਕਾਰਨ ਗੇਟ ਖੋਲ੍ਹਣ ਦਾ ਕੰਮ ਹੋਰ ਵੀ ਔਖਾ ਬਣ ਗਿਆ ਸੀ, ਪਰ ਨੌਜਵਾਨਾਂ ਨੇ ਹਿੰਮਤ ਨਹੀਂ ਹਾਰੀ। ਘਟਨਾ ਦੀ ਜਾਣਕਾਰੀ ਮਿਲਣ 'ਤੇ ਆਮ ਆਦਮੀ ਪਾਰਟੀ ਦੇ ਦੀਨਾਨਗਰ ਹਲਕੇ ਦੇ ਇੰਚਾਰਜ ਸ਼ਮਸ਼ੇਰ ਸਿੰਘ ਵੀ ਦੇਰ ਰਾਤ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਕੇ ਤੁਰੰਤ ਕਾਰਵਾਈ ਕਰਵਾਈ, ਜਿਸ ਤੋਂ ਬਾਅਦ ਪਾਣੀ ਦੀ ਨਿਕਾਸੀ ਵਿੱਚ ਤੇਜ਼ੀ ਆਈ।
ਮੁਗਲਾਨੀ ਚੱਕ ਦੇ ਸਰਪੰਚ ਜੋਗਾ ਸਿੰਘ ਨੇ ਦੱਸਿਆ ਕਿ ਗੇਟ ਖੁੱਲ੍ਹਣ ਨਾਲ ਪਾਣੀ ਨੂੰ ਹੋਰ ਡਰੇਨਾਂ ਵੱਲ ਮੋੜ ਦਿੱਤਾ ਗਿਆ, ਜਿਸ ਕਾਰਨ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕੁਝ ਹੋਰ ਦੇਰੀ ਹੋ ਜਾਂਦੀ ਤਾਂ ਸੈਂਕੜੇ ਏਕੜ ਝੋਨਾ ਅਤੇ ਹੋਰ ਫ਼ਸਲਾਂ ਪਾਣੀ ਵਿੱਚ ਡੁੱਬ ਸਕਦੀਆਂ ਸਨ। ਕਿਸਾਨਾਂ ਨੇ ਮੰਗ ਕੀਤੀ ਕਿ ਗਲਹੜੀ ਹਾਈਡਲ ਪ੍ਰੋਜੈਕਟ ਅਤੇ ਇਸ ਦੇ ਗੇਟਾਂ ਦੀ ਤਕਨੀਕੀ ਜਾਂਚ ਕਰਵਾਈ ਜਾਵੇ ਅਤੇ ਉਨ੍ਹਾਂ ਦੀ ਨਿਯਮਤ ਸੰਭਾਲ ਯਕੀਨੀ ਬਣਾਈ ਜਾਵੇ, ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਅਜਿਹੀਆਂ ਐਮਰਜੈਂਸੀ ਸਥਿਤੀਆਂ ਮੁੜ ਪੈਦਾ ਨਾ ਹੋਣ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਧੁੱਸੀ ਬੰਨ੍ਹ ਟੁੱਟਣ ਨਾਲ ਹੋਏ ਭਾਰੀ ਨੁਕਸਾਨ ਤੋਂ ਸਬਕ ਲੈਂਦਿਆਂ ਸਰਕਾਰ ਨੂੰ ਪਹਿਲਾਂ ਹੀ ਪੱਕੇ ਪ੍ਰਬੰਧ ਕਰਨੇ ਚਾਹੀਦੇ ਹਨ।
Jammed Gates At The Galhari Hydel Project Raised Concerns The Threat Of Devastation To The Fields Was Averted Through The Strenuous Efforts Of Local Youths
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)