ਬਨੂੜ ਵਿੱਚ ਅੱਧੀ ਰਾਤ ਗੋਲੀਬਾਰੀ ਨਾਲ ਦਹਿਸ਼ਤ, ਤਕਰਾਰ ਮਗਰੋਂ ਨੌਜਵਾਨ ਗੰਭੀਰ ਜ਼ਖ਼ਮੀ, ਹਮਲਾਵਰ ਫਰਾਰ

04/07/2026 | Public Times Bureau | Panjab

ਬਨੂੜ ਸ਼ਹਿਰ ਦੇ ਬੈਰੀਅਰ ਚੌਂਕ ਨੇੜੇ ਸ਼ਨੀਵਾਰ ਦੇਰ ਰਾਤ ਗੋਲੀਬਾਰੀ ਦੀ ਸਨਸਨੀਖੇਜ਼ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਸਕਾਰਪੀਓ ਸਵਾਰ ਨੌਜਵਾਨਾਂ ਅਤੇ ਦੁਕਾਨ ਅੱਗੇ ਖੜ੍ਹੇ ਨੌਜਵਾਨਾਂ ਵਿਚਾਲੇ ਹੋਈ ਤਕਰਾਰ ਕੁਝ ਹੀ ਪਲਾਂ ਵਿੱਚ ਖੂਨੀ ਝਗੜੇ ਵਿੱਚ ਬਦਲ ਗਈ, ਜਿਸ ਦੌਰਾਨ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਵਾਰਡ ਨੰਬਰ-3 ਦਾ ਰਹਿਣ ਵਾਲਾ ਜਸਪ੍ਰੀਤ ਸਿੰਘ ਉਰਫ਼ ਕਾਲੀ ਆਪਣੇ ਦੋ ਸਾਥੀਆਂ ਨਾਲ ਜੀਰਕਪੁਰ ਤੋਂ ਕੰਮ ਮੁਕਾ ਕੇ ਘਰ ਵਾਪਸ ਆ ਰਿਹਾ ਸੀ। ਰਾਤ ਕਰੀਬ 12 ਵਜੇ ਉਹ ਬੈਰੀਅਰ ਚੌਂਕ ਨੇੜੇ ਖਾਣ-ਪੀਣ ਦਾ ਸਮਾਨ ਲੈਣ ਲਈ ਰੁਕੇ ਹੋਏ ਸਨ। ਇਸੇ ਦੌਰਾਨ ਉੱਥੇ ਆਏ ਸਕਾਰਪੀਓ ਸਵਾਰ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਸ਼ੁਰੂ ਹੋ ਗਈ, ਜੋ ਬਾਅਦ ਵਿੱਚ ਹਿੰਸਕ ਰੂਪ ਧਾਰ ਗਈ।


ਪੁਲਿਸ ਮੁਤਾਬਕ ਬਹਿਸ ਦੌਰਾਨ ਸਕਾਰਪੀਓ ਸਵਾਰ ਹਮਲਾਵਰਾਂ ਨੇ ਪਿਸਤੌਲ ਕੱਢ ਕੇ ਜਸਪ੍ਰੀਤ ਸਿੰਘ ‘ਤੇ ਸੱਤ ਤੋਂ ਅੱਠ ਰਾਊਂਡ ਫਾਇਰ ਕਰ ਦਿੱਤੇ ਅਤੇ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੌਕੇ ਤੋਂ ਫਰਾਰ ਹੋ ਗਏ। ਗੋਲੀਬਾਰੀ ਕਾਰਨ ਮੌਕੇ ‘ਤੇ ਹਫੜਾ-ਦਫੜੀ ਮਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਭੱਜ ਗਏ। ਗੰਭੀਰ ਜ਼ਖ਼ਮੀ ਜਸਪ੍ਰੀਤ ਸਿੰਘ ਨੂੰ ਤੁਰੰਤ ਰਾਹਗੀਰਾਂ ਅਤੇ ਸਾਥੀਆਂ ਦੀ ਮਦਦ ਨਾਲ ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਹ ਇਲਾਜ ਅਧੀਨ ਹੈ। ਥਾਣਾ ਮੁਖੀ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਮੁੱਢਲੀ ਜਾਂਚ ਵਿੱਚ ਇਹ ਘਟਨਾ ਪੁਰਾਣੀ ਰੰਜਿਸ਼ ਨਾਲ ਜੁੜੀ ਹੋਈ ਲੱਗ ਰਹੀ ਹੈ।

Panic Grips Banur Following Midnight Gunfire Youth Critically Injured After An Altercation Attackers Flee


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App