ਲੁਧਿਆਣਾ ਦੇ ਮਾਡਲ ਟਾਊਨ ਵਿੱਚ ਸਵੇਰ ਦੀ ਸੈਰ ਦੌਰਾਨ ਭਿਆਨਕ ਹਾਦਸਾ, ਔਰਤ ਦੀ ਮੌਤ, ਸਹੇਲੀ ਜ਼ਖ਼ਮੀ, ਡਰਾਈਵਰ ਫਰਾਰ

04/07/2026 | Public Times Bureau | Panjab

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ਵਿੱਚ ਸ਼ੁੱਕਰਵਾਰ ਸਵੇਰੇ ਸੈਰ ਕਰ ਰਹੀ ਇੱਕ ਔਰਤ ਦੀ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿੱਚ ਆਉਣ ਨਾਲ ਦਰਦਨਾਕ ਮੌਤ ਹੋ ਗਈ, ਜਦਕਿ ਉਸ ਦੀ ਸਹੇਲੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਹਰਪ੍ਰੀਤ ਕੌਰ ਆਪਣੀ ਸਹੇਲੀ ਨਾਲ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਕਰੀਬ 6 ਵਜੇ ਸੈਰ ਲਈ ਨਿਕਲੀ ਹੋਈ ਸੀ। ਦੋਵੇਂ ਸੜਕ ਕਿਨਾਰੇ ਗੱਲਾਂ ਕਰਦੇ ਹੋਏ ਜਾ ਰਹੀਆਂ ਸਨ ਕਿ ਪਿੱਛੇ ਤੋਂ ਆ ਰਹੀ ਬੇਕਾਬੂ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਚਸ਼ਮਦੀਦਾਂ ਮੁਤਾਬਕ ਟੱਕਰ ਤੋਂ ਬਾਅਦ ਹਰਪ੍ਰੀਤ ਕੌਰ ਸੜਕ ‘ਤੇ ਡਿੱਗ ਗਈ ਅਤੇ ਕਾਰ ਹੇਠਾਂ ਫਸ ਗਈ, ਜਦਕਿ ਉਸ ਦੀ ਸਹੇਲੀ ਦੂਰ ਜਾ ਡਿੱਗੀ। ਦੋਸ਼ ਹੈ ਕਿ ਡਰਾਈਵਰ ਨੇ ਕਾਰ ਰੋਕਣ ਦੀ ਬਜਾਏ ਅੱਗੇ ਵਧਾ ਦਿੱਤੀ, ਜਿਸ ਕਾਰਨ ਹਰਪ੍ਰੀਤ ਕੌਰ ਗੰਭੀਰ ਤੌਰ ‘ਤੇ ਘੜੀਸਦੀ ਗਈ ਅਤੇ ਉਸ ਨੂੰ ਸਿਰ ਅਤੇ ਛਾਤੀ ‘ਤੇ ਘਾਤਕ ਸੱਟਾਂ ਲੱਗੀਆਂ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੋਵਾਂ ਔਰਤਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਹਰਪ੍ਰੀਤ ਕੌਰ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ, ਜਦਕਿ ਜ਼ਖ਼ਮੀ ਔਰਤ ਦਾ ਇਲਾਜ ਜਾਰੀ ਹੈ।

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਸਥਾਨ ਦੇ ਸੀਸੀਟੀਵੀ ਫੁਟੇਜ ਹਾਸਲ ਕਰ ਲਏ ਹਨ, ਜਿਨ੍ਹਾਂ ਵਿੱਚ ਹਾਦਸੇ ਦੀ ਪੂਰੀ ਘਟਨਾ ਕੈਦ ਹੋਈ ਹੈ। ਫੁਟੇਜ ਦੇ ਆਧਾਰ ‘ਤੇ ਫਰਾਰ ਡਰਾਈਵਰ ਦੀ ਪਛਾਣ ਕੀਤੀ ਜਾ ਰਹੀ ਹੈ।ਪਰਿਵਾਰਕ ਜਾਣਕਾਰੀ ਅਨੁਸਾਰ ਮ੍ਰਿਤਕਾ ਹਰਪ੍ਰੀਤ ਕੌਰ ਪ੍ਰਾਪਰਟੀ ਕਾਰੋਬਾਰੀ ਦੀ ਪਤਨੀ ਸੀ ਅਤੇ ਉਸ ਦੀ ਇੱਕ ਬੇਟੀ ਵੀ ਹੈ, ਜਿਸ ਕਾਰਨ ਪਰਿਵਾਰ ਵਿੱਚ ਗਹਿਰਾ ਸਦਮਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਡਰਾਈਵਰ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

Horrific Accident During Morning Walk In Ludhiana s Model Town Woman Dies Friend Injured Driver Flees


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App