ਪੰਚਕੂਲਾ ਦੇ ਸੈਕਟਰ-19 ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਪਰਿਵਾਰਕ ਸਮਾਗਮ ਦੌਰਾਨ ਹੋਇਆ ਝਗੜਾ ਦਰਦਨਾਕ ਹਾਦਸੇ ਵਿੱਚ ਬਦਲ ਗਿਆ। ਆਪਸੀ ਤਕਰਾਰ ਤੋਂ ਬਾਅਦ ਜੀਜੇ ਅਤੇ ਸਾਲੇ ਵੱਲੋਂ ਇੱਕ-ਦੂਜੇ ‘ਤੇ ਚਾਕੂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜੋ ਸੈਕਟਰ-19 ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ, ਦੇ ਘਰ ਛੱਠੀ ਦਾ ਸਮਾਗਮ ਚੱਲ ਰਿਹਾ ਸੀ। ਇਸ ਦੌਰਾਨ ਉਸ ਦਾ ਸਾਲਾ ਅਰਜੁਨ ਸਮਾਗਮ ਵਿੱਚ ਸ਼ਾਮਲ ਹੋਣ ਲਈ ਉੱਥੇ ਪਹੁੰਚਿਆ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਵਿਚਕਾਰ ਪਹਿਲਾਂ ਤੋਂ ਹੀ ਰਿਸ਼ਤਿਆਂ ਵਿੱਚ ਤਣਾਅ ਸੀ।
ਸਮਾਗਮ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਹੋ ਗਈ, ਜੋ ਕੁਝ ਹੀ ਸਮੇਂ ਵਿੱਚ ਹੱਥੋਪਾਈ ਅਤੇ ਫਿਰ ਹਿੰਸਕ ਝਗੜੇ ਵਿੱਚ ਤਬਦੀਲ ਹੋ ਗਈ। ਪ੍ਰਤੱਖਦਰਸ਼ੀਆਂ ਮੁਤਾਬਕ ਦੋਵਾਂ ਨੇ ਇੱਕ-ਦੂਜੇ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸੈਕਟਰ-6 ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵਿਵਾਦ ਦੇ ਅਸਲ ਕਾਰਨਾਂ ਦੀ ਪੜਤਾਲ ਜਾਰੀ ਹੈ।
Bloody Dispute During A Family Gathering In Panchkula Both Brother in law And Brother in law sister s Husband And Wife s Brother Die In A Knife Attack
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)