ਧੂਰੀ ਵਿੱਚ ਬੇਰੁਜ਼ਗਾਰ ਅਧਿਆਪਕਾਂ ਦਾ ਸੰਘਰਸ਼ ਤੇਜ਼, ਟਾਵਰ ਮੋਰਚਾ ਜਾਰੀ ਤੇ ਮੰਤਰੀ ਦੇ ਕਾਫ਼ਲੇ ਨੂੰ ਰੋਕਣ ਦੀ ਕੋਸ਼ਿਸ਼

04/07/2026 | Public Times Bureau | Panjab

ਧੂਰੀ ਵਿੱਚ ਈਟੀਟੀ 5994 ਬੈਕਲਾਗ ਭਰਤੀ ਨੂੰ ਲੈ ਕੇ ਬੇਰੁਜ਼ਗਾਰ ਅਧਿਆਪਕਾਂ ਦਾ ਸੰਘਰਸ਼ ਲਗਾਤਾਰ ਤੀਬਰ ਹੁੰਦਾ ਜਾ ਰਿਹਾ ਹੈ। ਰੋਜ਼ਗਾਰ ਦੀ ਮੰਗ ਨੂੰ ਲੈ ਕੇ ਅਧਿਆਪਕ ਇੱਕ ਪਾਸੇ ਮੋਬਾਈਲ ਟਾਵਰ ‘ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ, ਜਦਕਿ ਦੂਜੇ ਪਾਸੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਹੋਰ ਤੇਜ਼ ਹੋ ਗਿਆ ਹੈ। ਜਾਣਕਾਰੀ ਅਨੁਸਾਰ, ਸਿੱਖਿਆ ਮੰਤਰੀ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਡਾਇਟ ਸੰਗਰੂਰ ਵਿੱਚ ਪ੍ਰੋਗਰਾਮ ਤੋਂ ਬਾਅਦ ਜਦੋਂ ਬਾਹਰ ਨਿਕਲੇ ਤਾਂ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੇ ਕਾਫ਼ਲੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਅਧਿਆਪਕ ਹੱਥਾਂ ਵਿੱਚ ਫਲੈਕਸ ਲੈ ਕੇ ਗੱਡੀਆਂ ਅੱਗੇ ਆ ਗਏ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਹਾਲਾਤ ‘ਤੇ ਕਾਬੂ ਪਾਇਆ ਅਤੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।


ਇਸੇ ਦੌਰਾਨ, ਇੱਕ ਅਧਿਆਪਕ ਹਰਜੀਤ ਸਿੰਘ ਮਾਨਸਾ 9 ਜੂਨ ਤੋਂ ਮੋਬਾਈਲ ਟਾਵਰ ‘ਤੇ ਚੜ੍ਹ ਕੇ ਸੰਘਰਸ਼ ਕਰ ਰਿਹਾ ਹੈ, ਜਦਕਿ ਹੋਰ ਅਧਿਆਪਕ ਹੇਠਾਂ ਧਰਨਾ ਦੇ ਰਹੇ ਹਨ। ਇਸ ਤੋਂ ਇਲਾਵਾ ਰਜਨੀਕਾਂਤ ਜਾਖੜ ਵੱਲੋਂ ਮਰਨ ਵਰਤ ਵੀ ਜਾਰੀ ਹੈ, ਜੋ ਤੀਜੇ ਦਿਨ ਵਿੱਚ ਦਾਖ਼ਲ ਹੋ ਚੁੱਕਾ ਹੈ। ਅਧਿਆਪਕ ਯੂਨੀਅਨ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਭਰਤੀ ਪ੍ਰਕਿਰਿਆ ਰੁਕੀ ਹੋਈ ਹੈ, ਜਿਸ ਕਾਰਨ ਬੇਰੁਜ਼ਗਾਰ ਉਮੀਦਵਾਰਾਂ ਵਿੱਚ ਰੋਸ ਵੱਧ ਰਿਹਾ ਹੈ। ਉਨ੍ਹਾਂ ਦੀ ਮੰਗ ਹੈ ਕਿ 5994 ਬੈਕਲਾਗ ਭਰਤੀ ਨੂੰ ਤੁਰੰਤ ਪੂਰਾ ਕਰਕੇ ਯੋਗ ਉਮੀਦਵਾਰਾਂ ਨੂੰ ਨਿਯੁਕਤੀਆਂ ਦਿੱਤੀਆਂ ਜਾਣ। ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਵੱਲੋਂ ਜਲਦੀ ਕੋਈ ਠੋਸ ਫੈਸਲਾ ਨਾ ਲਿਆ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵਿਰੋਧ ਪ੍ਰਦਰਸ਼ਨ ਦਾ ਦਾਇਰਾ ਵਧਾਇਆ ਜਾਵੇਗਾ।

Unemployed teachers protest intensifies in dhuri tower protest continues alongside an attempt to block the minister s convoy


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App