ਲੁਧਿਆਣਾ ਦੇ ਬੀਆਰਐਸ ਨਗਰ ਇਲਾਕੇ ਵਿੱਚ ਇੱਕ ਡਾਕਟਰ ਦੇ ਘਰ ਘਰੇਲੂ ਕੰਮ ਲਈ ਰੱਖੀ ਗਈ ਨੌਕਰਾਣੀ ਵੱਲੋਂ ਨਕਦੀ ਅਤੇ ਮੋਬਾਈਲ ਫੋਨ ਚੋਰੀ ਕਰਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਡਾ. ਹਰਮਿੰਦਰ ਪ੍ਰਭਾਕਰ ਨੇ ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਰਾਤ ਸਮੇਂ ਉਹ ਆਪਣੇ ਘਰ ਵਿੱਚ ਸੌ ਰਹੀ ਸੀ। ਇਸ ਦੌਰਾਨ ਜਦੋਂ ਉਨ੍ਹਾਂ ਦਾ ਪੁੱਤਰ ਘਰ ਆਇਆ ਤਾਂ ਉਹ ਜਾਗ ਗਈ। ਕੁਝ ਸਮੇਂ ਬਾਅਦ ਜਦੋਂ ਉਨ੍ਹਾਂ ਨੇ ਘਰੇਲੂ ਨੌਕਰਾਣੀ ਨੂੰ ਆਵਾਜ਼ ਮਾਰੀ ਤਾਂ ਉਸ ਵੱਲੋਂ ਕੋਈ ਜਵਾਬ ਨਹੀਂ ਮਿਲਿਆ।
ਜਾਂਚ ਕਰਨ ’ਤੇ ਪਤਾ ਲੱਗਿਆ ਕਿ ਨੌਕਰਾਣੀ ਆਪਣੇ ਕਮਰੇ ਵਿੱਚ ਮੌਜੂਦ ਨਹੀਂ ਸੀ ਅਤੇ ਘਰ ਤੋਂ ਮੋਬਾਈਲ ਫੋਨ ਵੀ ਗਾਇਬ ਸੀ। ਇਸ ਤੋਂ ਬਾਅਦ ਅਲਮਾਰੀ ਦੀ ਜਾਂਚ ਕਰਨ ’ਤੇ ਕਰੀਬ ਪੰਜਾਹ ਹਜ਼ਾਰ ਰੁਪਏ ਦੀ ਨਕਦੀ ਵੀ ਗਾਇਬ ਮਿਲੀ। ਡਾ. ਪ੍ਰਭਾਕਰ ਦੇ ਅਨੁਸਾਰ ਉਨ੍ਹਾਂ ਨੂੰ ਪੂਰਾ ਸ਼ੱਕ ਹੈ ਕਿ ਘਰੇਲੂ ਨੌਕਰਾਣੀ ਨੇ ਹੀ ਨਕਦੀ ਅਤੇ ਮੋਬਾਈਲ ਚੋਰੀ ਕਰਕੇ ਫਰਾਰ ਹੋਈ ਹੈ। ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਅਣਪਛਾਤੀ ਔਰਤ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
A Domestic Worker Stole Cash And A Mobile Phone From A Doctor s House In Ludhiana And Fled Police Searched And Registered A Case
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)