ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਵਿੱਚ ਹੁਣ ਆਮ ਲੋਕ ਵੱਡੀ ਗਿਣਤੀ ਵਿੱਚ ਅੱਗੇ ਆ ਰਹੇ ਹਨ ਅਤੇ ਨਸ਼ਾ ਤਸਕਰੀ ਬਾਰੇ ਗੁਪਤ ਸੂਚਨਾਵਾਂ ਸਾਂਝੀਆਂ ਕਰ ਰਹੇ ਹਨ। ਇਹ ਜਾਣਕਾਰੀ ‘ਸੇਫ ਪੰਜਾਬ’ ਵ੍ਹਟਸਐਪ ਹੈਲਪਲਾਈਨ 97791-00200 ਰਾਹੀਂ ਦਿੱਤੀ ਜਾ ਰਹੀ ਹੈ, ਜੋ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦਾ ਹਿੱਸਾ ਹੈ। ਅਧਿਕਾਰੀਆਂ ਅਨੁਸਾਰ ਇਹ ਹੈਲਪਲਾਈਨ ਜਨਤਾ ਅਤੇ ਪੁਲਿਸ ਵਿਚਕਾਰ ਇੱਕ ਮਹੱਤਵਪੂਰਨ ਕੜੀ ਬਣ ਕੇ ਉਭਰੀ ਹੈ, ਜਿਸ ਰਾਹੀਂ ਮਿਲ ਰਹੀਆਂ ਸੂਚਨਾਵਾਂ ਕਾਰਨ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈਆਂ ਵਿੱਚ ਤੇਜ਼ੀ ਆਈ ਹੈ। ਲੋਕ ਬਿਨਾਂ ਕਿਸੇ ਡਰ ਦੇ ਜਾਣਕਾਰੀ ਸਾਂਝੀ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ।ਅੰਕੜਿਆਂ ਮੁਤਾਬਕ ਹੁਣ ਤੱਕ 43,520 ਗੁਪਤ ਸੂਚਨਾਵਾਂ ਮਿਲੀਆਂ ਹਨ, ਜਿਨ੍ਹਾਂ ਦੇ ਆਧਾਰ ‘ਤੇ 17,120 ਮਾਮਲੇ ਦਰਜ ਕੀਤੇ ਗਏ ਹਨ ਅਤੇ 21,962 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਅੰਕੜੇ ਦਰਸਾਉਂਦੇ ਹਨ ਕਿ ਜਨਤਾ ਦੀ ਭਾਗੀਦਾਰੀ ਕਾਰਨ ਨਸ਼ਾ ਵਿਰੋਧੀ ਕਾਰਵਾਈਆਂ ਨੂੰ ਵੱਡਾ ਬਲ ਮਿਲਿਆ ਹੈ। ਸਰਕਾਰ ਵੱਲੋਂ ਇਹ ਪ੍ਰਕਿਰਿਆ ਅਪਣਾਈ ਜਾ ਰਹੀ ਹੈ ਕਿ ਹਰ ਸੂਚਨਾ ਦੀ ਪਹਿਲਾਂ ਤਸਦੀਕ ਕੀਤੀ ਜਾਂਦੀ ਹੈ ਅਤੇ ਸਹੀ ਪਾਈ ਜਾਣ ‘ਤੇ ਤੁਰੰਤ ਸਬੰਧਤ ਪੁਲਿਸ ਟੀਮਾਂ ਨੂੰ ਕਾਰਵਾਈ ਲਈ ਭੇਜਿਆ ਜਾਂਦਾ ਹੈ। ਇਸ ਨਾਲ ਨਸ਼ਾ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਕਾਰਵਾਈ ਹੋਰ ਪ੍ਰਭਾਵਸ਼ਾਲੀ ਬਣੀ ਹੈ। ਪ੍ਰਸ਼ਾਸਨ ਅਨੁਸਾਰ ‘ਸੇਫ ਪੰਜਾਬ’ ਹੈਲਪਲਾਈਨ ਹੁਣ ਸਿਰਫ਼ ਇਕ ਸ਼ਿਕਾਇਤ ਪ੍ਰਣਾਲੀ ਨਹੀਂ ਰਹੀ, ਸਗੋਂ ਨਸ਼ਾ ਮੁਕਤ ਸਮਾਜ ਦੀ ਦਿਸ਼ਾ ਵਿੱਚ ਲੋਕਾਂ ਦੀ ਭਾਗੀਦਾਰੀ ਦਾ ਵੱਡਾ ਮੰਚ ਬਣ ਚੁੱਕੀ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਜਨ-ਸਹਿਯੋਗ ਜਾਰੀ ਰਹਿਣ ਨਾਲ ਨਸ਼ਿਆਂ ਖ਼ਿਲਾਫ਼ ਲੜਾਈ ਹੋਰ ਮਜ਼ਬੂਤ ਹੋਵੇਗੀ ਅਤੇ ਨਤੀਜੇ ਹੋਰ ਤੇਜ਼ੀ ਨਾਲ ਸਾਹਮਣੇ ਆਉਣਗੇ।
Anti drug Campaign Gains Public Trust Police Action Intensifies Following Thousands Of Tips Received Via The safe Punjab Helpline
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)