ਠੁਠੀਆ ਵਾਲੀ ’ਚ ਖ਼ੂਨੀ ਰਿਸ਼ਤਾ: ਪਤੀ ’ਤੇ ਪਤਨੀ ਦਾ ਕਤਲ ਕਰਨ ਦਾ ਦੋਸ਼, ਵਾਰਦਾਤ ਮਗਰੋਂ ਹੋਇਆ ਫ਼ਰਾਰ

11/07/2026 | Public Times Bureau | Panjab

ਜ਼ਿਲ੍ਹੇ ਦੇ ਪਿੰਡ ਠੁਠੀਆ ਵਾਲੀ ਵਿੱਚ ਦੇਰ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਪਤੀ ਨੇ ਕਥਿਤ ਤੌਰ ’ਤੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਵਾਰਦਾਤ ਤੋਂ ਬਾਅਦ ਦੋਸ਼ੀ ਪਤੀ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੀ ਪਛਾਣ 26 ਸਾਲਾ ਸਿਮਰਜੀਤ ਕੌਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਸ ਦੇ ਪਤੀ ਸਚਪ੍ਰੀਤ ਸਿੰਘ ’ਤੇ ਦੋਸ਼ ਹੈ ਕਿ ਉਸ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਆਪਣੀ ਪਤਨੀ ਦੀ ਹੱਤਿਆ ਕੀਤੀ। ਫਿਲਹਾਲ ਕਤਲ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਪ੍ਰੇਮ ਵਿਆਹ ਕਰਵਾਇਆ ਸੀ।

ਸਿਵਲ ਹਸਪਤਾਲ ਦੇ ਡਾਕਟਰ ਅਰਸ਼ਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਔਰਤ ਦੀ ਮੌਤ ਗਲੇ ’ਤੇ ਗੰਭੀਰ ਹਮਲੇ ਕਾਰਨ ਹੋਈ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਮੌਤ ਦੇ ਕਾਰਨਾਂ ਸਬੰਧੀ ਹੋਰ ਜਾਣਕਾਰੀ ਸਾਹਮਣੇ ਆ ਸਕੇਗੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ। ਪੁਲਿਸ ਚੌਕੀ ਇੰਚਾਰਜ ਮੱਖਣ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਫ਼ਰਾਰ ਦੋਸ਼ੀ ਦੀ ਭਾਲ ਲਈ ਕਾਰਵਾਈ ਜਾਰੀ ਹੈ ਅਤੇ ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ।

Fatal Incident In Thuthian Wali Husband Accused Of Murdering Wife Fled After The Crime


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App