ਗੜ੍ਹਸ਼ੰਕਰ-ਹੁਸ਼ਿਆਰਪੁਰ ਸੜਕ ’ਤੇ ਪਿੰਡ ਡਾਨਸੀਵਾਲ ਨੇੜੇ ਸ਼ਨੀਚਰਵਾਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਹਾਦਸਾ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸੈਲਾ ਖੁਰਦ ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਕਰੀਬ ਡੇਢ ਵਜੇ ਇੱਕ ਰਾਹਗੀਰ ਵੱਲੋਂ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ।
ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਵੇਖਿਆ ਕਿ ਇੱਕ ਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਬੁਰੀ ਤਰ੍ਹਾਂ ਦਰੜ ਦਿੱਤਾ ਸੀ। ਹਾਦਸੇ ਵਿੱਚ ਸਾਈਕਲ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਚੁੱਕੀ ਸੀ। ਹਾਲਾਤ ਇੰਨੇ ਗੰਭੀਰ ਸਨ ਕਿ ਮ੍ਰਿਤਕ ਦੀ ਤੁਰੰਤ ਪਛਾਣ ਕਰਨੀ ਵੀ ਮੁਸ਼ਕਿਲ ਹੋ ਰਹੀ ਸੀ। ਪੁਲਿਸ ਨੇ ਮ੍ਰਿਤਕ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿੱਚ 72 ਘੰਟਿਆਂ ਲਈ ਰਖਵਾ ਦਿੱਤਾ ਹੈ। ਅਧਿਕਾਰੀਆਂ ਮੁਤਾਬਕ ਮ੍ਰਿਤਕ ਦੀ ਪਛਾਣ ਕਰਨ ਅਤੇ ਹਾਦਸੇ ਲਈ ਜ਼ਿੰਮੇਵਾਰ ਅਣਪਛਾਤੇ ਵਾਹਨ ਦੀ ਭਾਲ ਲਈ ਕਾਰਵਾਈ ਕੀਤੀ ਜਾ ਰਹੀ ਹੈ।
Tragic Accident On Garhshankar hoshiarpur Road Cyclist Killed After Being Hit By An Unidentified Vehicle
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)