ਨੂੰਹ ਨੂੰ ਲੈਣ ਗਈ ਸੱਸ ਨਾਲ ਕਥਿਤ ਕੁੱਟਮਾਰ, ਸੱਤ ਲੋਕਾਂ ਖ਼ਿਲਾਫ਼ ਮਾਮਲਾ ਦਰਜ

12/07/2026 | Public Times Bureau | Panjab

ਤਰਨਤਾਰਨ ਦੇ ਪਿੰਡ ਬਾਗੜੀਆਂ ਵਿੱਚ ਪਰਿਵਾਰਕ ਝਗੜੇ ਤੋਂ ਬਾਅਦ ਵਿਚੋਲਗੀ ਦੇ ਮਾਮਲੇ ਦੌਰਾਨ ਵਿਵਾਦ ਨੇ ਹਿੰਸਕ ਰੂਪ ਧਾਰ ਲਿਆ। ਇੱਕ ਸੱਸ ਨੇ ਦੋਸ਼ ਲਗਾਇਆ ਹੈ ਕਿ ਉਹ ਆਪਣੀ ਨੂੰਹ ਨੂੰ ਵਾਪਸ ਲੈਣ ਲਈ ਗਈ ਸੀ, ਜਿੱਥੇ ਉਸ ਦੇ ਪੇਕੇ ਪਰਿਵਾਰ ਵੱਲੋਂ ਕਥਿਤ ਤੌਰ ’ਤੇ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਗਿਆ। ਜ਼ਖਮੀ ਮਨਪ੍ਰੀਤ ਕੌਰ ਪਤਨੀ ਦਲਬੀਰ ਸਿੰਘ ਵਾਸੀ ਪਿੰਡ ਬਾਗੜੀਆਂ ਨੂੰ ਇਲਾਜ ਲਈ ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੀ ਨੂੰਹ ਸਿਮਰਨਜੀਤ ਕੌਰ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਉਹ ਪਿੰਡ ਵਿੱਚ ਰਹਿੰਦੇ ਵਿਚੋਲੇ ਬਗੀਚਾ ਸਿੰਘ ਦੇ ਘਰ ਚਲੀ ਗਈ।
ਮਨਪ੍ਰੀਤ ਕੌਰ ਮੁਤਾਬਕ ਅਗਲੇ ਦਿਨ ਉਹ ਆਪਣੀ ਧੀ ਅਤੇ ਜਵਾਈ ਨੂੰ ਨਾਲ ਲੈ ਕੇ ਨੂੰਹ ਨੂੰ ਵਾਪਸ ਲੈਣ ਲਈ ਵਿਚੋਲੇ ਦੇ ਘਰ ਗਈ ਸੀ। ਉੱਥੇ ਪਹਿਲਾਂ ਤੋਂ ਮੌਜੂਦ ਨੂੰਹ ਦੇ ਪੇਕੇ ਪਰਿਵਾਰ ਦੇ ਮੈਂਬਰਾਂ ਨੇ ਕਥਿਤ ਤੌਰ ’ਤੇ ਉਸ ਨਾਲ ਕੁੱਟਮਾਰ ਕੀਤੀ ਅਤੇ ਧਮਕੀਆਂ ਦਿੱਤੀਆਂ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਦਰ ਤਰਨਤਾਰਨ ਦੇ ਏਐਸਆਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਕੌਰ ਦੀ ਸ਼ਿਕਾਇਤ ਦੇ ਆਧਾਰ ’ਤੇ ਸੱਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਪੁਲਿਸ ਅਨੁਸਾਰ ਮਾਮਲੇ ਵਿੱਚ ਗੁਰਦੇਵ ਸਿੰਘ, ਉਸ ਦੀ ਲੜਕੀ ਸਿਮਰਨਪ੍ਰੀਤ ਕੌਰ, ਪਤਨੀ ਹਰਪ੍ਰੀਤ ਕੌਰ, ਕਰਨਜੀਤ ਸਿੰਘ, ਹੀਰਾ ਸਿੰਘ ਵਾਸੀ ਮੀਰਪੁਰ, ਕਰਨਜੀਤ ਸਿੰਘ ਸਾਲਾ ਵੀਰਪਾਲ ਸਿੰਘ ਵਾਸੀ ਕੋਟ ਧਰਮਚੰਦ ਕਲਾਂ ਅਤੇ ਵਿਚੋਲੇ ਬਗੀਚਾ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਬਾਗੜੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

Mother in law Allegedly Beaten Up While Going To Pick Up Daughter in law Case Registered Against Seven People


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App