ਮਥਰੇਵਾਲ ਵਿੱਚ ਘਰ ਅੰਦਰ ਦਾਖਲ ਹੋ ਕੇ ਗੋਲੀਬਾਰੀ ਦਾ ਦੋਸ਼, ਮੁਲਜ਼ਮ ਵਿਰੁੱਧ ਮਾਮਲਾ ਦਰਜ

13/07/2026 | Public Times Bureau | Panjab

ਸਥਾਨਕ ਪਿੰਡ ਮਥਰੇਵਾਲ ਵਿੱਚ ਇੱਕ ਘਰ ਅੰਦਰ ਕਥਿਤ ਤੌਰ ’ਤੇ ਦਾਖਲ ਹੋ ਕੇ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਇੱਕ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਿੰਡ ਮਥਰੇਵਾਲ ਦੇ ਵਸਨੀਕ ਦਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ ਦਸ ਵਜੇ ਉਹ ਆਪਣੇ ਪਰਿਵਾਰ ਸਮੇਤ ਘਰ ਵਿੱਚ ਮੌਜੂਦ ਸੀ। ਇਸੇ ਦੌਰਾਨ ਪਿੰਡ ਦਾ ਹੀ ਰਹਿਣ ਵਾਲਾ ਲਵਜੀਤ ਸਿੰਘ ਉਰਫ਼ ਲੱਬੀ ਪੁੱਤਰ ਮੇਜਰ ਸਿੰਘ ਕਥਿਤ ਤੌਰ ’ਤੇ ਕੰਧ ਟੱਪ ਕੇ ਉਨ੍ਹਾਂ ਦੇ ਘਰ ਅੰਦਰ ਦਾਖਲ ਹੋ ਗਿਆ। ਸ਼ਿਕਾਇਤਕਰਤਾ ਅਨੁਸਾਰ ਘਰ ਵਿੱਚ ਦਾਖਲ ਹੁੰਦੇ ਹੀ ਮੁਲਜ਼ਮ ਨੇ ਪਹਿਲਾਂ ਹਵਾਈ ਗੋਲੀ ਚਲਾਈ। ਇਸ ਤੋਂ ਬਾਅਦ ਉਸ ਨੇ ਗਾਲੀ-ਗਲੌਚ ਕਰਨੀ ਸ਼ੁਰੂ ਕਰ ਦਿੱਤੀ ਅਤੇ ਫਿਰ ਕਥਿਤ ਤੌਰ ’ਤੇ ਸ਼ਿਕਾਇਤਕਰਤਾ ਵੱਲ ਸਿੱਧੀ ਗੋਲੀ ਚਲਾ ਦਿੱਤੀ।
ਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਇਸ ਹਮਲੇ ਵਿੱਚ ਵਾਲ-ਵਾਲ ਬਚ ਗਿਆ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਮੁਲਜ਼ਮ ਨੇ ਘਰ ਦੀ ਰਸੋਈ ਦੇ ਸ਼ੀਸ਼ੇ ਵਾਲੇ ਦਰਵਾਜ਼ੇ ਨੂੰ ਵੀ ਨੁਕਸਾਨ ਪਹੁੰਚਾਇਆ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਲਵਜੀਤ ਸਿੰਘ ਉਰਫ਼ ਲੱਬੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਨੇ ਘਟਨਾ ਸਥਾਨ ਤੋਂ ਤੀਹ ਬੋਰ ਦੇ ਦੋ ਖੋਲ੍ਹ ਵੀ ਬਰਾਮਦ ਕੀਤੇ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪੱਖ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸਬੂਤਾਂ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Case Registered Against Accused For Entering A House And Opening Fire In Mathrewal


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App