ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਸੋਮਵਾਰ ਦੁਪਹਿਰ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ੀ ਹੋਈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 21 ਜੁਲਾਈ ਦੀ ਤਾਰੀਖ ਤੈਅ ਕੀਤੀ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।
ਜ਼ਿਕਰਯੋਗ ਹੈ ਕਿ ਫਰਵਰੀ 2022 ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ’ਤੇ ਧਾਰਮਿਕ ਯਾਤਰਾ ਦੀ ਆੜ ਵਿੱਚ ਹਜ਼ਾਰਾਂ ਸਮਰਥਕਾਂ ਸਮੇਤ ਥਾਣਾ ਅਜਨਾਲਾ ’ਤੇ ਹਮਲਾ ਕਰਨ ਦਾ ਦੋਸ਼ ਹੈ। ਇਸ ਘਟਨਾ ਦੌਰਾਨ ਐੱਸਪੀ ਜੁਗਰਾਜ ਸਿੰਘ ਸਮੇਤ ਪੰਜ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ।
ਘਟਨਾ ਤੋਂ ਬਾਅਦ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਵੱਖ-ਵੱਖ ਸਮੇਂ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ। ਮੌਜੂਦਾ ਸਮੇਂ ਵਿੱਚ ਅੰਮ੍ਰਿਤਪਾਲ ਸਿੰਘ ਅਸਾਮ ਦੀ ਜੇਲ੍ਹ ਵਿੱਚ ਬੰਦ ਹੈ, ਜਦਕਿ ਹੋਰ ਮੁਲਜ਼ਮ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ।
Amritpal Singh Produced Before Amritsar Court Via Video Conferencing Next Hearing On July 21
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)