ਸੰਗਰੂਰ ’ਚ ਵਰਦੀ ’ਤੇ ਦਾਗ਼! ਕੇਸ ਦੀ ਕਾਰਵਾਈ ਅੱਗੇ ਵਧਾਉਣ ਬਦਲੇ 7 ਹਜ਼ਾਰ ਰੁਪਏ ਲੈਂਦਾ ਏਐਸਆਈ ਵਿਜੀਲੈਂਸ ਦੇ ਜਾਲ ’ਚ ਫਸਿਆ

14/07/2026 | Public Times Bureau | Panjab

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰਦਿਆਂ ਸੰਗਰੂਰ ਵਿੱਚ ਤਾਇਨਾਤ ਇੱਕ ਸਹਾਇਕ ਪੁਲਿਸ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮਹਿਲਾ ਪੁਲਿਸ ਥਾਣਾ ਪੁਲਿਸ ਲਾਈਨਜ਼ ਸੰਗਰੂਰ ਵਿੱਚ ਤਾਇਨਾਤ ਏਐਸਆਈ ਕਮਲਜੀਤ ਸਿੰਘ ਵਜੋਂ ਹੋਈ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਮੁਤਾਬਕ ਏਐਸਆਈ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਬਾਅਦ ਵਿੱਚ ਉਸ ਦੀ ਪਤਨੀ ਵੱਲੋਂ ਮਹਿਲਾ ਪੁਲਿਸ ਥਾਣਾ ਸੰਗਰੂਰ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿੱਚ ਸ਼ਿਕਾਇਤਕਰਤਾ, ਉਸ ਦੇ ਪਿਤਾ ਅਤੇ ਭਰਾ ਨੂੰ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਏਐਸਆਈ ਕਮਲਜੀਤ ਸਿੰਘ ਕਰ ਰਿਹਾ ਸੀ। ਦੋਸ਼ ਹੈ ਕਿ ਮੁਲਜ਼ਮ ਏਐਸਆਈ ਨੇ ਮਾਮਲੇ ਦੀ ਜਾਂਚ ਪੂਰੀ ਕਰਕੇ ਅਦਾਲਤ ਵਿੱਚ ਚਲਾਨ ਪੇਸ਼ ਕਰਨ ਦੇ ਬਦਲੇ ਸ਼ਿਕਾਇਤਕਰਤਾ ਕੋਲੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਵਿਜੀਲੈਂਸ ਅਨੁਸਾਰ ਸ਼ਿਕਾਇਤਕਰਤਾ ਵੱਲੋਂ ਪਹਿਲਾਂ ਹੀ 3,000 ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਦਿੱਤੀ ਜਾ ਚੁੱਕੀ ਸੀ। ਬਾਕੀ 7,000 ਰੁਪਏ ਦੇਣ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਯੋਜਨਾ ਤਿਆਰ ਕੀਤੀ ਅਤੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਕਾਰਵਾਈ ਕੀਤੀ। ਇਸ ਦੌਰਾਨ ਏਐਸਆਈ ਕਮਲਜੀਤ ਸਿੰਘ ਨੂੰ ਸ਼ਿਕਾਇਤਕਰਤਾ ਤੋਂ 7,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ। ਵਿਜੀਲੈਂਸ ਬਿਊਰੋ ਨੇ ਮੁਲਜ਼ਮ ਪੁਲਿਸ ਅਧਿਕਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿੱਚ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀਆਂ ਵੱਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ। ਵਿਜੀਲੈਂਸ ਬਿਊਰੋ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰੀ ਅਹੁਦੇ ਦੀ ਵਰਤੋਂ ਕਰਕੇ ਰਿਸ਼ਵਤ ਲੈਣ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Uniform tarnished in sangrur asi caught in vigilance trap while accepting 7 000 to advance case proceedings


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App