ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਸਥਿਤ ਬਟਾਲਾ ਬਾਈਪਾਸ ਨੇੜੇ ਵੀਰਵਾਰ ਦੁਪਹਿਰ ਇੱਕ ਤੇਜ਼ ਰਫ਼ਤਾਰ ਟਿੱਪਰ ਦੀ ਟੱਕਰ ਨਾਲ ਸਕੂਟਰੀ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਵਾਹਨ ਮੌਕੇ 'ਤੇ ਛੱਡ ਕੇ ਫ਼ਰਾਰ ਹੋ ਗਿਆ। ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀਆਂ ਅਨੁਸਾਰ ਮ੍ਰਿਤਕ ਦੀ ਪਛਾਣ ਹਰਤਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ, ਵਾਸੀ ਕਾਲਾ ਨੰਗਲ ਵਜੋਂ ਹੋਈ ਹੈ। ਉਹ ਸਕੂਟਰੀ 'ਤੇ ਅੰਮ੍ਰਿਤਸਰ ਵੱਲ ਜਾ ਰਿਹਾ ਸੀ ਕਿ ਬਟਾਲਾ ਬਾਈਪਾਸ ਨੇੜੇ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਸੂਚਨਾ ਮਿਲਣ 'ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ। ਪੁਲਿਸ ਨੇ ਟਿੱਪਰ ਨੂੰ ਕਬਜ਼ੇ ਵਿੱਚ ਲੈ ਕੇ ਫ਼ਰਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਾਮਲੇ ਸਬੰਧੀ ਥਾਣਾ ਸਦਰ ਬਟਾਲਾ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Scooter Rider Dies After Being Hit By A Tipper On Batala Bypass
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)