ਅਮਰੀਕਾ ਦੇ ਸਾਲਟ ਲੇਕ ਸਿਟੀ ਨੇੜੇ ਇੱਕ ਸ਼ਾਪਿੰਗ ਮਾਲ ਵਿੱਚ ਕੰਮ ਕਰਦੇ ਭਾਰਤੀ ਨੌਜਵਾਨ 'ਤੇ ਚਾਕੂ ਨਾਲ ਕਈ ਵਾਰ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਹਮਲੇ ਦੇ ਦੋਸ਼ ਵਿੱਚ ਮਾਈਕਲ ਲਾਰਸਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ, ਦੋਸ਼ੀ ਨੇ ਹਮਲੇ ਤੋਂ ਪਹਿਲਾਂ ਪੀੜਤ ਸਈਅਦ ਸੋਹੇਲੁਦੀਨ ਤੋਂ ਉਸ ਦਾ ਧਰਮ ਪੁੱਛਿਆ ਅਤੇ ਬਾਅਦ ਵਿੱਚ ਚਾਕੂ ਨਾਲ ਤਾਬੜਤੋੜ ਹਮਲਾ ਕਰ ਦਿੱਤਾ। ਦੋਸ਼ੀ 'ਤੇ ਕਤਲ ਦੀ ਕੋਸ਼ਿਸ਼ ਅਤੇ ਪਾਬੰਦੀਸ਼ੁਦਾ ਖਤਰਨਾਕ ਹਥਿਆਰ ਰੱਖਣ ਦੇ ਦੋਸ਼ ਲਗਾਏ ਗਏ ਹਨ। ਜਾਂਚ ਦੌਰਾਨ ਉਸ ਨੇ ਕਥਿਤ ਤੌਰ 'ਤੇ ਧਾਰਮਿਕ ਮਾਨਤਾਵਾਂ ਦੇ ਆਧਾਰ 'ਤੇ ਪੀੜਤ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਬੂਲ ਕੀਤੀ।
ਜ਼ਖ਼ਮੀ ਸੋਹੇਲੁਦੀਨ ਦੀ ਸਰਜਰੀ ਕੀਤੀ ਗਈ ਹੈ। ਹਮਲੇ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਦੌਰਾਨ ਦੋਸ਼ੀ ਵੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਸਾਨ ਫ੍ਰਾਂਸਿਸਕੋ ਸਥਿਤ ਭਾਰਤੀ ਮਹਾਵਣਜ ਦੂਤਘਰ ਨੇ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਪੀੜਤ ਦੇ ਪਰਿਵਾਰ ਅਤੇ ਦੋਸਤਾਂ ਦੇ ਸੰਪਰਕ ਵਿੱਚ ਹੈ ਅਤੇ ਹਰ ਸੰਭਵ ਕੌਂਸਲਰ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਦੂਤਘਰ ਨੇ ਕਿਹਾ ਕਿ ਉਹ ਸਥਾਨਕ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਮਾਮਲੇ 'ਤੇ ਨਜ਼ਰ ਰੱਖੀ ਜਾ ਰਹੀ ਹੈ।
Indian Youth Attacked In The Us After Being Asked About His Religion
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)