ਲੁਧਿਆਣਾ ਵਿੱਚ ਦੋ ਪਰਿਵਾਰਾਂ ਵਿਚਾਲੇ ਚੱਲ ਰਹੀ ਪੁਰਾਣੀ ਰੰਜਿਸ਼ ਦੇ ਮਾਮਲੇ ਨੇ ਗੰਭੀਰ ਰੂਪ ਧਾਰ ਲਿਆ ਹੈ। ਤਾਜਪੁਰ ਦੀ ਈਡਬਲਯੂਐਸ ਕਾਲੋਨੀ ਦੇ ਇੱਕ ਨਾਬਾਲਗ ਲੜਕੇ ਨੂੰ ਕਥਿਤ ਤੌਰ ’ਤੇ ਅਗਵਾ ਕਰਕੇ ਉਸ ਨਾਲ ਕੁੱਟਮਾਰ ਅਤੇ ਅਣਮਨੁੱਖੀ ਵਿਵਹਾਰ ਕਰਨ ਦੇ ਦੋਸ਼ ਲੱਗੇ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤਕਰਤਾ ਰਾਜੂ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਵੱਡੇ ਪੁੱਤਰ ਦਾ ਕੁਝ ਸਮਾਂ ਪਹਿਲਾਂ ਦੂਜੀ ਧਿਰ ਦੀ ਇੱਕ ਲੜਕੀ ਨਾਲ ਰਿਸ਼ਤਾ ਤੈਅ ਹੋਇਆ ਸੀ, ਪਰ ਵਿਆਹ ਨਾ ਹੋਣ ਕਾਰਨ ਦੋਵੇਂ ਪਰਿਵਾਰਾਂ ਵਿਚਾਲੇ ਵਿਵਾਦ ਸ਼ੁਰੂ ਹੋ ਗਿਆ ਸੀ। ਇਸ ਰੰਜਿਸ਼ ਦੇ ਚਲਦਿਆਂ ਪਹਿਲਾਂ ਵੀ ਮਾਮਲਾ ਦਰਜ ਹੋ ਚੁੱਕਾ ਹੈ।
ਸ਼ਿਕਾਇਤ ਮੁਤਾਬਕ ਉਸ ਦਾ ਨਾਬਾਲਗ ਪੁੱਤਰ ਬਾਬਾ ਥਾਨ ਸਿੰਘ ਚੌਂਕ ਵੱਲੋਂ ਛੋਲੇ ਖਾ ਕੇ ਮੋਟਰਸਾਈਕਲ ’ਤੇ ਵਾਪਸ ਆ ਰਿਹਾ ਸੀ। ਇਸ ਦੌਰਾਨ ਸ਼ਿੰਗਾਰ ਰੋਡ ਨੇੜੇ ਗੰਦੇ ਨਾਲੇ ਕੋਲ ਕੁਝ ਵਿਅਕਤੀਆਂ ਨੇ ਉਸ ਨੂੰ ਰੋਕ ਲਿਆ। ਦੋਸ਼ ਹੈ ਕਿ ਉਸ ਨੂੰ ਧਮਕਾ ਕੇ ਈ-ਰਿਕਸ਼ਾ ਵਿੱਚ ਬਿਠਾਇਆ ਗਿਆ ਅਤੇ ਇੱਕ ਹੋਰ ਥਾਂ ਲੈ ਜਾ ਕੇ ਉਸ ਨਾਲ ਕੁੱਟਮਾਰ ਕੀਤੀ ਗਈ। ਪਰਿਵਾਰ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਨਾਬਾਲਗ ਨਾਲ ਬੇਇੱਜ਼ਤੀ ਭਰਿਆ ਵਿਵਹਾਰ ਕੀਤਾ ਅਤੇ ਘਟਨਾ ਦੀ ਵੀਡੀਓ ਵੀ ਬਣਾਈ। ਘਰ ਵਾਪਸ ਆਉਣ ਤੋਂ ਬਾਅਦ ਲੜਕੇ ਨੇ ਆਪਣੇ ਪਰਿਵਾਰ ਨੂੰ ਸਾਰੀ ਘਟਨਾ ਬਾਰੇ ਜਾਣਕਾਰੀ ਦਿੱਤੀ।
ਸ਼ਿੰਗਾਰ ਚੌਂਕੀ ਦੇ ਇੰਚਾਰਜ ਸਤਨਾਮ ਸਿੰਘ ਭੁੱਲਰ ਨੇ ਦੱਸਿਆ ਕਿ ਰਾਜੂ ਕੁਮਾਰ ਦੀ ਸ਼ਿਕਾਇਤ ’ਤੇ ਸ਼ੇਰੂ ਪਾਪਾ, ਵਿਸ਼ਨੂ ਬੈਸ, ਨੀਤੂ, ਨੇਹਾ, ਸੋਨਾ, ਸੋਮਾ, ਸੰਜਨਾ, ਮਾਇਆ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਘਟਨਾ ਸਥਾਨ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ, ਕਥਿਤ ਵੀਡੀਓ ਅਤੇ ਹੋਰ ਤਕਨੀਕੀ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Alleged Torture Of Minor In Ludhiana Case Registered Against 9 People
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)