ਕਿਸਾਨਾਂ ਦੇ ਦਿੱਲੀ ਕੂਚ ਸੱਦੇ ਤੋਂ ਪਹਿਲਾਂ ਖਨੌਰੀ ਬਾਰਡਰ ਸੀਲ, ਹਰਿਆਣਾ ਨੇ ਵਧਾਈ ਸੁਰੱਖਿਆ

21/07/2026 | Public Times Bureau | Panjab

ਅਮਰੀਕਾ-ਭਾਰਤ ਪ੍ਰਸਤਾਵਿਤ ਟਰੇਡ ਡੀਲ ਦੇ ਵਿਰੋਧ ਵਿੱਚ ਕਿਸਾਨਾਂ ਦੇ ਦਿੱਲੀ ਕੂਚ ਦੇ ਸੱਦੇ ਨੂੰ ਦੇਖਦਿਆਂ ਹਰਿਆਣਾ ਪੁਲਿਸ ਨੇ ਪੰਜਾਬ-ਹਰਿਆਣਾ ਸਰਹੱਦ ’ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਸੰਗਰੂਰ ਦੇ ਖਨੌਰੀ ਨੇੜੇ ਦਾਤਾ ਸਿੰਘ ਵਾਲਾ ਬਾਰਡਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਸਰਹੱਦ ’ਤੇ ਸੀਮੈਂਟ ਦੇ ਸਲੈਬ, ਭਾਰੀ ਬੈਰੀਕੇਡ ਅਤੇ ਹੋਰ ਰੋਕਾਂ ਲਗਾਈਆਂ ਗਈਆਂ ਹਨ। ਇਸ ਦੇ ਨਾਲ ਹੀ ਦਿੱਲੀ-ਕਟੜਾ ਐਕਸਪ੍ਰੈਸ-ਵੇਅ ’ਤੇ ਟਰੱਕ ਅਤੇ ਟਰਾਲੇ ਖੜ੍ਹੇ ਕਰਕੇ ਆਵਾਜਾਈ ਰੋਕ ਦਿੱਤੀ ਗਈ ਹੈ। ਸੁਰੱਖਿਆ ਲਈ ਹਰਿਆਣਾ ਪੁਲਿਸ ਦੇ ਨਾਲ ਅਰਧ-ਸੈਨਿਕ ਬਲਾਂ ਦੀਆਂ ਵਾਧੂ ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ।

ਅਧਿਕਾਰੀਆਂ ਮੁਤਾਬਕ ਪੰਜਾਬ ਵਾਲੇ ਪਾਸਿਓਂ ਕਿਸੇ ਵੀ ਵਿਅਕਤੀ ਨੂੰ ਫਿਲਹਾਲ ਹਰਿਆਣਾ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਖਨੌਰੀ ਬੱਸ ਸਟੈਂਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵੀ ਪੁਲਿਸ ਬਲ ਤਾਇਨਾਤ ਹੈ। ਕੁਝ ਕਿਸਾਨ ਐਕਸਪ੍ਰੈਸ-ਵੇਅ ਤੱਕ ਪਹੁੰਚਣ ਵਿੱਚ ਕਾਮਯਾਬ ਰਹੇ, ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ। ਕਿਸਾਨ ਉੱਥੇ ਹੀ ਸ਼ਾਂਤੀਪੂਰਵਕ ਬੈਠੇ ਹੋਏ ਹਨ ਅਤੇ ਸ਼ੰਭੂ ਬਾਰਡਰ ’ਤੇ ਮੌਜੂਦ ਆਗੂਆਂ ਦੇ ਅਗਲੇ ਨਿਰਦੇਸ਼ਾਂ ਦੀ ਉਡੀਕ ਕਰ ਰਹੇ ਹਨ।

ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਪ੍ਰਸਤਾਵਿਤ ਅਮਰੀਕਾ-ਭਾਰਤ ਟਰੇਡ ਡੀਲ ਨਾਲ ਖੇਤੀਬਾੜੀ ਖੇਤਰ ਅਤੇ ਕਿਸਾਨਾਂ ਦੇ ਹਿੱਤ ਪ੍ਰਭਾਵਿਤ ਹੋ ਸਕਦੇ ਹਨ। ਦੂਜੇ ਪਾਸੇ ਪ੍ਰਸ਼ਾਸਨ ਨੇ ਕਿਹਾ ਹੈ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਸਰਹੱਦ ’ਤੇ ਸੁਰੱਖਿਆ ਵਧਣ ਕਾਰਨ ਇਲਾਕੇ ਵਿੱਚ ਤਣਾਅਪੂਰਨ ਪਰ ਸ਼ਾਂਤਮਈ ਮਾਹੌਲ ਬਣਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕਿਸਾਨ ਅੰਦੋਲਨ ਦੌਰਾਨ ਵੀ ਖਨੌਰੀ ਬਾਰਡਰ ਲੰਬੇ ਸਮੇਂ ਤੱਕ ਬੰਦ ਰਿਹਾ ਸੀ।

Khanauri Border Sealed Ahead Of Farmers Call To March To Delhi Haryana Steps Up Security


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App