ਲੁਧਿਆਣਾ ਦੇ ਫੀਲਡ ਗੰਜ ਇਲਾਕੇ ਵਿੱਚ ਸਥਿਤ ਬੀਕਾਨੇਰ ਸਵੀਟ ਸ਼ਾਪ ’ਚ ਨਾਬਾਲਗ ਲੜਕੀ ਦੀ ਮਰਜ਼ੀ ਤੋਂ ਬਿਨਾਂ ਤਸਵੀਰਾਂ ਖਿੱਚਣ ਅਤੇ ਅਸ਼ਲੀਲ ਰਵੱਈਆ ਅਪਣਾਉਣ ਦੇ ਦੋਸ਼ ਹੇਠ ਪੁਲਿਸ ਨੇ ਇੱਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ-2 ਦੀ ਪੁਲਿਸ ਨੇ ਅਮਰਪੁਰਾ ਵਾਸੀ ਲੜਕੀ ਦੀ ਸ਼ਿਕਾਇਤ ’ਤੇ ਕਾਮਰਾਨ ਰੋਡ ਇਲਾਕੇ ਦੇ ਰਹਿਣ ਵਾਲੇ ਪ੍ਰੀਤ ਸਿੰਘ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 74 ਤਹਿਤ ਕੇਸ ਦਰਜ ਕੀਤਾ ਹੈ।
ਸ਼ਿਕਾਇਤ ਅਨੁਸਾਰ ਲੜਕੀ ਦੇ ਪਿਤਾ ਦੀ ਫੀਲਡ ਗੰਜ ਵਿੱਚ ਆਰਟੀਫ਼ਿਸ਼ਲ ਗਹਿਣਿਆਂ ਦੀ ਦੁਕਾਨ ਹੈ। ਬੀਤੇ ਦਿਨ ਸ਼ਾਮ ਕਰੀਬ 6:40 ਵਜੇ ਉਨ੍ਹਾਂ ਦੀ ਨਾਬਾਲਗ ਧੀ ਆਪਣੇ ਭਰਾ ਨਾਲ ਨੇੜਲੀ ਸਵੀਟ ਸ਼ਾਪ ’ਤੇ ਖਾਣਾ ਖਾਣ ਗਈ ਸੀ। ਇਸ ਦੌਰਾਨ ਦੋਸ਼ ਹੈ ਕਿ ਪ੍ਰੀਤ ਸਿੰਘ ਨੇ ਉਸ ਦੀ ਇਜਾਜ਼ਤ ਤੋਂ ਬਿਨਾਂ ਮੋਬਾਈਲ ਫੋਨ ਨਾਲ ਤਸਵੀਰਾਂ ਖਿੱਚੀਆਂ ਅਤੇ ਉਸ ਵੱਲ ਅਸ਼ਲੀਲ ਢੰਗ ਨਾਲ ਦੇਖਿਆ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਮੁਤਾਬਕ ਜਾਂਚ ਦੌਰਾਨ ਇਕੱਠੇ ਕੀਤੇ ਜਾਣ ਵਾਲੇ ਸਬੂਤਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Case Registered Against Youth For Allegedly Taking Pictures Of Minor In Field Ganj Sweet Shop
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)