ਬਿਜਲੀ ਗਰਿੱਡ ਝਲੂਰ ਤੋਂ ਸਪਲਾਈ ਬੰਦ ਰਹਿਣ ਕਾਰਨ ਵੱਡੀ ਗਿਣਤੀ ਕਿਸਾਨਾਂ ਨੇ ਗਰਿੱਡ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਤੁਰੰਤ ਬਿਜਲੀ ਸਪਲਾਈ ਬਹਾਲ ਕਰਨ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਮੰਗ ਕੀਤੀ।
ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜੈ ਸਿੰਘ ਜੌਹਲ, ਮਹਿੰਦਰ ਸਿੰਘ ਬੜੈਚ, ਬਲਦੇਵ ਸਿੰਘ ਬਿੱਟੂ ਅਤੇ ਚਰਨਜੀਤ ਸਿੰਘ ਸਿੱਧੂ ਨੇ ਕਿਹਾ ਕਿ ਝੋਨੇ ਦੀ ਬਿਜਾਈ ਦਾ ਸੀਜ਼ਨ ਚੱਲ ਰਿਹਾ ਹੈ। ਮੌਸਮੀ ਬਰਸਾਤ ਨਾ ਹੋਣ ਕਾਰਨ ਫਸਲ ਪਹਿਲਾਂ ਹੀ ਪਾਣੀ ਦੀ ਕਮੀ ਨਾਲ ਜੂਝ ਰਹੀ ਹੈ, ਜਦਕਿ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਗਰਿੱਡ ਬੰਦ ਪਏ ਹਨ ਅਤੇ ਸਪਲਾਈ ਪ੍ਰਭਾਵਿਤ ਹੋਈ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਜਲਦੀ ਬਿਜਲੀ ਸਪਲਾਈ ਬਹਾਲ ਨਾ ਹੋਈ ਤਾਂ ਝੋਨੇ ਦੀ ਫਸਲ ਸੁੱਕਣ ਦਾ ਖ਼ਤਰਾ ਬਣ ਸਕਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਕੇ ਗਰਿੱਡਾਂ ਵਿੱਚ ਸਟਾਫ਼ ਤਾਇਨਾਤ ਕੀਤਾ ਜਾਵੇ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਕੋਈ ਹੱਲ ਨਾ ਕੱਢਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ।
Farmers Stage Protest At The Grid Over Power Supply Disruption
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)