ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਬੁੱਧਵਾਰ ਨੂੰ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਸਥਿਤ ਲਾਢੋਵਾਲ ਟੋਲ ਪਲਾਜ਼ਾ ’ਤੇ ਰੋਸ ਧਰਨਾ ਸ਼ੁਰੂ ਕੀਤਾ। ਦੁਪਹਿਰ 12 ਵਜੇ ਤੋਂ ਸ਼ੁਰੂ ਹੋਇਆ ਇਹ ਪ੍ਰਦਰਸ਼ਨ ਸ਼ਾਮ 3 ਵਜੇ ਤੱਕ ਜਾਰੀ ਰਿਹਾ, ਜਿਸ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨੇ ਟੋਲ ਪਰਚੀ ਤੋਂ ਬਿਨਾਂ ਵਾਹਨਾਂ ਨੂੰ ਲੰਘਾਇਆ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਰਘਬੀਰ ਸਿੰਘ ਗਿੱਲ ਅਤੇ ਕਿਸਾਨ ਆਗੂ ਜਸਪਾਲ ਸਿੰਘ ਨੂਰਪੁਰ ਬੇਟ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤ-ਅਮਰੀਕਾ ਪ੍ਰਸਤਾਵਿਤ ਵਪਾਰ ਸਮਝੌਤੇ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹਿੱਤ ਵਿੱਚ ਨਹੀਂ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਨੂੰ ਰੱਦ ਕਰਨਾ ਚਾਹੀਦਾ ਹੈ।
ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ’ਤੇ ਵੀ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਇਸ ਨਾਲ ਕਿਸਾਨਾਂ ਦੀਆਂ ਜ਼ਮੀਨਾਂ ਪ੍ਰਭਾਵਿਤ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅਜਿਹੀਆਂ ਨੀਤੀਆਂ ਦਾ ਵਿਰੋਧ ਜਾਰੀ ਰੱਖਣਗੇ। ਧਰਨੇ ਤੋਂ ਪਹਿਲਾਂ ਸਵੇਰੇ 11 ਵਜੇ ਤੋਂ ਹੀ ਕਿਸਾਨ ਅਤੇ ਮਜ਼ਦੂਰ ਟੋਲ ਪਲਾਜ਼ਾ ’ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਵੱਡੀ ਗਿਣਤੀ ਵਿੱਚ ਇਕੱਠ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਕੀਤੇ ਗਏ।
Farmers Protest At Ladowal Toll Plaza Opposition To Trade Agreement And Land Pooling Policy
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)